ਫਿਰੋਜ਼ਪੁਰ ਦੇ ਰੇਲਵੇ ਸਟੇਸ਼ਨ 'ਤੇ ਆਉਣ ਵਾਲੇ ਯਾਤਰੀਆਂ ਦੀ ਚੈਕਿੰਗ ਜਾਰੀ

11/15/2018 3:55:01 PM

ਫਿਰੋਜਪੁਰ (ਕੁਮਾਰ, ਮਨਦੀਪ) : ਪੰਜਾਬ 'ਚ ਅੱਤਵਾਦੀਆਂ ਦੇ ਹੋਣ ਦੇ ਸ਼ੱਕ ਦੇ ਆਧਾਰ 'ਤੇ ਸੁਰੱਖਿਆ ਏਜੰਸੀਆਂ ਵਲੋਂ ਫਿਰੋਜ਼ਪੁਰ ਦਾ ਸਰਹੱਦੀ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਅੱਤਵਾਦੀਆਂ ਦੇ ਫਿਰੋਜ਼ਪੁਰ 'ਚ ਲੁੱਕੇ ਹੋਣ ਦੀ ਸੂਚਨਾ ਤੋਂ ਬਾਅਦ ਹਾਈ ਅਲਰਟ ਦੇ ਚੱਲਦੇ ਫਿਰੋਜ਼ਪੁਰ ਛਾਉਣੀ ਦੇ ਰੇਲਵੇ ਸਟੇਸ਼ਨ 'ਤੇ ਟਰੇਨਾਂ ਅਤੇ ਆਉਣ-ਜਾਣ ਵਾਲੇ ਯਾਤਰੀਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਆਰ. ਪੀ. ਐੱਫ. ਅਤੇ ਜੀ. ਆਰ. ਪੀ ਦੇ ਜਵਾਨ ਫਿਰੋਜ਼ਪੁਰ 'ਚ ਆਉਣ ਵਾਲੇ ਤੇ ਜਾਣ ਵਾਲੇ ਯਾਤਰੀਆਂ ਦਾ ਸਾਮਾਨ ਚੈੱਕ ਕਰ ਰਹੇ ਹਨ। ਫਿਰੋਜ਼ਪੁਰ ਤੋਂ ਦਿੱਲੀ ਲਈ ਚੱਲਣ ਵਾਲੀਆਂ ਟਰੇਨਾਂ ਦੀ ਵਿਸ਼ੇਸ਼ ਚੈਕਿੰਗ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। 

Anuradha

This news is Content Editor Anuradha