ਸ਼੍ਰੀਨਗਰ ''ਚ ਹੋਈ ਵੱਡੀ ਵਾਰਦਾਤ, ਅੱਤਵਾਦੀਆਂ ਨੇ ਫਲ ਵਿਕਰੇਤਾ ਸਿੱਖ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

02/08/2024 6:01:04 AM

ਨੈਸ਼ਨਲ ਡੈਸਕ- ਸ਼੍ਰੀਨਗਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਤਵਾਦੀਆਂ ਨੇ ਫਲ ਵਿਕਰੇਤਾ ਸਿੱਖ ਨਾਗਰਿਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। 

ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਸ਼ਾਲ ਕਾਡਲ ਇਲਾਕੇ 'ਚ ਵਾਪਰੀ ਹੈ। ਇਸ ਬਾਰੇ ਪੁਲਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਮ੍ਰਿਤਕ ਸਿੱਖ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਮੂਲ ਰੂਪ 'ਚ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਇਸ ਹਮਲੇ 'ਚ ਇਕ ਹੋਰ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। 

ਪੁਲਸ ਅਤੇ ਫ਼ੌਜ ਨੇ ਪੂਰਾ ਇਲਾਕਾ ਘੇਰ ਲਿਆ ਹੈ ਤਾਂ ਜੋ ਹਮਲਾਵਰਾਂ ਨੂੰ ਕਾਬੂ ਕੀਤਾ ਜਾ ਸਕੇ। ਮਾਮਲੇ ਦੀ ਹੋਰ ਜਾਣਕਾਰੀ ਲਈ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

Harpreet SIngh

This news is Content Editor Harpreet SIngh