ਪੰਜਾਬ ਬੋਰਡ ਵਲੋਂ ''ਟੈੱਟ'' ਦੀ 22 ਦਸੰਬਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਮੁਲਤਵੀ

12/18/2019 10:16:02 AM

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 22 ਦਸੰਬਰ ਨੂੰ ਲਈ ਜਾਣ ਵਾਲੀ 'ਟੈੱਟ-2018' ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਇਕ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਇਹ ਪ੍ਰੀਖਿਆ 5 ਜਨਵਰੀ, 2020 (ਐਤਵਾਰ) ਨੂੰ ਹੋਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਸੂਚਨਾ ਮੁਤਾਬਕ ਇਸ ਪ੍ਰੀਖਿਆ ਸਬੰਧੀ ਵਿਦਿਆਰਥੀਆਂ ਨੂੰ ਅਲਾਟ ਕੀਤੇ ਜਾਣ ਵਾਲੇ ਪ੍ਰੀਖਿਆ ਕੇਂਦਰਾਂ ਦੀ ਸੂਚਨਾ ਮਗਰੋਂ ਵੱਖਰੇ ਤੌਰ 'ਤੇ ਜਾਰੀ ਕੀਤੀ ਜਾਵੇਗੀ।

Babita

This news is Content Editor Babita