ਤਰਨਤਾਰਨ : ਕੱਪੜਾ ਵਪਾਰੀ ਕੋਲੋਂ 50 ਲੱਖ ਦੀ ਫਿਰੌਤੀ ਦੀ ਕੀਤੀ ਮੰਗ, ਦਿੱਤੀ ਧਮਕੀ

Monday, May 07, 2018 - 04:04 PM (IST)

ਤਰਨਤਾਰਨ (ਰਮਨ,ਰਾਜੂ) — ਤਰਨਤਾਰਨ ਦੇ ਇਕ ਕੱਪੜਾ ਵਪਾਰੀ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੱਪੜਾ ਵਪਾਰੀ ਨੂੰ ਇਕ ਸ਼ਗਨ ਦੇ ਲਿਫਾਫੇ 'ਚ ਚਿੱਠੀ ਮਿਲੀ, ਜਿਸ 'ਚ ਉਸ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਇਹ ਹੀ ਨਹੀਂ ਫਿਰੌਤੀ ਮੰਗਣ ਵਾਲਿਆਂ ਨੇ ਬਾਅਦ 'ਚ 2 ਵਾਰ ਫੋਨ ਕਰਕੇ ਵਪਾਰੀ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਇਸ ਸੰਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ ਤਾਂ ਉਸ ਦੇ ਪੁੱਤਰ ਨੂੰ ਅਗਵਾ ਕਰ ਲਿਆ ਜਾਵੇਗਾ। ਫਿਲਹਾਲ ਵਪਾਰੀ ਨੇ ਇਸ ਘਟਨਾ ਸੰਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ ਤੇ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News