ਥਾਪਰ ਇੰਸਟੀਚਿਊਟ ''ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
Monday, Apr 28, 2025 - 01:24 PM (IST)

ਪਟਿਆਲਾ (ਬਲਜਿੰਦਰ)- ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲਾਜੀ ਡੀਮਡ ਯੂਨੀਵਰਸਿਟੀ ’ਚ ਇਕ ਵਿਦਿਆਰਥੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ। ਵਿਦਿਆਰਥੀ ਦੀ ਪਛਾਣ ਅਨੀਸ਼ ਗਰਗ (21) ਵਾਸੀ ਲੁਧਿਆਣਾ ਵਜੋਂ ਹੋਈ। ਇਹ ਘਟਨਾ ਦੇਰ ਰਾਤ ਦੀ ਘਟਨਾ ਹੈ। ਅਨੀਸ਼ ਗਰਗ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਦੇ ਕਾਰਨ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ।
ਇਹ ਖ਼ਬਰ ਵੀ ਪੜ੍ਹੋ - ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਨਵੀਂ ਨੋਟੀਫ਼ਿਕੇਸ਼ਨ ਜਾਰੀ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਗਈ ਸੀ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਅਨੀਸ਼ ਗਰਗ ਕੰਪਿਊਟਰ ਸਾਇੰਸ ਦੇ ਦੂਜੇ ਸਾਲ ਦਾ ਵਿਦਿਆਰਥੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8