10 ਸਾਲਾ ਮੰਦਬੁੱਧੀ ਕੁੜੀ ਨਾਲ ਗੁਆਂਢੀ ਨੌਜਵਾਨ ਨੇ ਕੀਤਾ ਜਬਰ-ਜ਼ਨਾਹ
Saturday, Jul 23, 2022 - 12:30 PM (IST)
 
            
            ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੀ ਪੁਲਸ ਨੇ ਬੀਤੀ ਰਾਤ ਇਕ 10 ਸਾਲ ਦੀ ਮੰਦਬੁੱਧੀ ਕੁੜੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਗਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਨੂੰ ਸਥਾਨਕ ਇਕ ਕਾਲੋਨੀ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 21 ਜੁਲਾਈ ਨੂੰ ਉਸ ਦੀ 10 ਸਾਲ ਦੀ ਮੰਦਬੁੱਧੀ ਕੁੜੀ ਨੇ ਦੱਸਿਆ ਕਿ ਉਸ ਦੇ ਪੇਟ ’ਚ ਦਰਦ ਹੋ ਰਿਹਾ ਹੈ, ਜਿਸ ਤੋਂ ਬਾਅਦ ਪੀੜਤ ਉਕਤ ਔਰਤ ਆਪਣੀ ਬੇਟੀ ਨੂੰ ਡਾਕਟਰ ਕੋਲ ਲੈ ਗਈ, ਜਿੱਥੇ ਮਹਿਲਾ ਡਾਕਟਰ ਨੇ ਉਕਤ ਬੱਚੀ ਦੀ ਜਾਂਚ ਕੀਤੀ ਤੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨਾਲ ਗਲਤ ਹਰਕਤ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਸੂਬਾ ਸਰਕਾਰ ਨੇ ਜਾਰੀ ਕੀਤੀਆਂ ਇਹ ਹਦਾਇਤਾਂ
ਇਸ ਤੋਂ ਬਾਅਦ ਉਕਤ ਔਰਤ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਮੁਹੱਲੇ ’ਚ ਰਹਿਣ ਵਾਲੇ ਵਿਵੇਕ ਕੁਮਾਰ ਪੁੱਤਰ ਨਾਨਕੂ ਵਲੋਂ ਗਲਤ ਹਰਕਤ ਕੀਤੀ ਹੈ, ਜਿਸ ਤੋਂ ਬਾਅਦ ਔਰਤ ਨੇ ਉਸ ਦੀ ਸ਼ਿਕਾਇਤ ਮਿਹਰਬਾਨ ਪੁਲਸ ਨੂੰ ਕੀਤੀ। ਪੁਲਸ ਨੇ ਔਰਤ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਵਿਵੇਕ ਕੁਮਾਰ ਖ਼ਿਲਾਫ਼ ਜਬਰ-ਜ਼ਨਾਹ ਦਾ ਕੇਸ ਦਰਜ ਕਰ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਵਲੋਂ ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਟੀਮਾਂ ਬਣਾ ਕੇ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : ਪਵਿੱਤਰ ਰਿਸ਼ਤਾ ਭੁੱਲ ਹੈਵਾਨ ਬਣਿਆ ਕਲਯੁਗੀ ਪਿਓ, ਅੱਖਾਂ ਸਾਹਮਣੇ ਸਾਰਾ ਸੀਨ ਦੇਖ ਮਾਂ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            