ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ : ਡਿਪਟੀ ਕਮਿਸ਼ਨਰ
Tuesday, Jan 30, 2024 - 05:17 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ 'ਚ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ ਗਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਸਰਦ ਰੁੱਤ ਤੇ ਧੁੰਦ ਕਾਰਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾ ਦਾ ਸਮਾਂ 3 ਜਨਵਰੀ ਤੋਂ 31 ਜਨਵਰੀ ਤੱਕ ਸਵੇਰੇ 9.30 ਵਜੇ ਤੋਂ ਸ਼ਾਮ 4.30 ਵਜੇ ਤੱਕ ਗਿਆ ਸੀ।
ਹੁਣ ਮੁੜ ਸੇਵਾ ਕੇਂਦਰਾਂ ਦਾ ਸਮਾਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਵੇਰੇ 9 ਵਜੇ ਤੋਂ ਸ਼ਾਮ 5.00 ਵਜੇ ਤੱਕ ਹੋਵੇਗਾ।