23 ਸਾਲਾ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ

Sunday, Feb 12, 2023 - 09:15 PM (IST)

23 ਸਾਲਾ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ

ਦੋਰਾਹਾ (ਵਿਨਾਇਕ)-ਬੀਤੇ ਦਿਨੀਂ ਦੋਰਾਹਾ ਥਾਣਾ ਅਧੀਨ ਪੈਂਦੇ ਪਿੰਡ ਜੈਪੁਰਾ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਗੁਰਥਲੀ ਪੁਲ ਤੋਂ ਸਰਹਿੰਦ ਨਹਿਰ ’ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬਾਅਦ ’ਚ ਮ੍ਰਿਤਕ ਦੀ ਪਛਾਣ ਹਰਵੀਰ ਸਿੰਘ ਪੁੱਤਰ ਕੁਲਜੀਤ ਸਿੰਘ ਵਾਸੀ ਪਿੰਡ ਜੈਪੁਰਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਦੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਕੁਲਦੀਪ ਸਿੰਘ ਬਗਲੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਕੁਲਦੀਪ ਸਿੰਘ ਨੇ ਦੋਰਾਹਾ ਪੁਲਸ ਥਾਣਾ ਵਿਖੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਛੋਟਾ ਲੜਕਾ ਹਰਵੀਰ ਸਿੰਘ ਉਮਰ ਤਕਰੀਬਨ 23 ਸਾਲ, ਜੋ ਨਸ਼ੇ ਦਾ ਆਦੀ ਹੈ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਕਦੇ-ਕਦਾਈਂ ਘਰ ਆਉਂਦਾ ਸੀ।

ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ 

ਜਿਸ ਦਾ ਲੰਬੇ ਸਮੇਂ ਤੋਂ ਰਾੜਾ ਸਾਹਿਬ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। 5 ਫਰਵਰੀ ਨੂੰ ਉਸ ਦੇ ਲੜਕੇ ਹਰਵੀਰ ਸਿੰਘ ਨੇ ਆਪਣਾ ਮੋਟਰਸਾਈਕਲ ਗੁਰਥਲੀ ਨਹਿਰ ਦੇ ਪੁਲ ’ਤੇ ਖੜ੍ਹਾ ਕੀਤਾ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਸਰਹਿੰਦ ਨਹਿਰ ’ਚ ਛਾਲ ਮਾਰ ਦਿੱਤੀ। ਅੱਜ ਪੁਲਸ ਨੂੰ ਉਸ ਦੀ ਲਾਸ਼ ਨੇੜਲੇ ਪਿੰਡ ਰੌਲ ਦੀ ਨਹਿਰ ’ਚ ਤੈਰਦੀ ਮਿਲੀ। ਇਸ ਘਟਨਾ ਸਬੰਧੀ ਥਾਣਾ ਦੋਰਾਹਾ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, 28 ਸਾਲਾ ਨੌਜਵਾਨ ਨੇ ਗੁਆਈ ਜਾਨ


author

Manoj

Content Editor

Related News