ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਦਸ਼ਮੇਸ਼ ਪਿਤਾ ਦਾ 357ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ
Wednesday, Jan 17, 2024 - 07:28 PM (IST)
ਸ੍ਰੀ ਪਟਨਾ ਸਾਹਿਬ- 17 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਅਤੇ ਪਟਨਾ ਸਾਹਿਬ ਦੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਦੇ ਨਾਲ ਮਨਾਇਆ ਗਿਆ।
ਇਸ ਦੌਰਾਨ ਪੰਥ ਦੇ ਨਾਮਵਰ ਰਾਗੀ ਭਾਈ ਅਨੰਤਵੀਰ ਸਿੰਘ USA, ਗੁਰਮੀਤ ਸਿੰਘ ਸ਼ਾਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਜੋਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਪ੍ਰੀਤ ਸਿੰਘ ਯਮੁਨਾਨਗਰ ਵਾਲੇ, ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ ਪ੍ਰਚਾਰਕ, ਢਾਡੀ ਤੇ ਕਵੀਸ਼ਰੀ ਜਥੇ ਗੁਰਬਾਣੀ ਤੇ ਗੁਰ-ਇਤਿਹਾਸ ਦੀ ਸਾਂਝ ਪਾ ਕੇ ਸੰਗਤਾਂ ਨੂੰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਾਨ ਪਰਉਪਕਾਰ ਨਾਲ ਜੋੜਿਆ।
ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਗਵਰਨਰ ਰਜਿੰਦਰ ਅਰਲੇਕਰ ਵੀ ਤਖ਼ਤ ਸ੍ਰੀ ਹਰਮਿੰਦਰ ਸਾਹਿਬ ਜੀ ਪਟਨਾ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਦੀਵਾਨ ਹਾਲ ਵਿੱਚ ਹੀ ਸੰਗਤਾਂ ਨੂੰ ਗੁਰੂ ਸਾਹਿਬ ਦੀਆ ਨਿਸ਼ਾਨੀਆਂ ਤੀਰ, ਦਸਤਖ਼ਤ ਕੀਤੇ ਹੁਕਮਨਾਮਾ, ਖੜਾਵਾਂ ਦੇ ਦਰਸ਼ਨ ਕਰਵਾਏ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8