ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਐ ਟੋਲ ਕੰਪਨੀ
Wednesday, Sep 20, 2017 - 01:30 AM (IST)

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਮਿਊਂਸੀਪਲ ਇੰਪਲਾਈਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕੁਲਵੰਤ
ਸੈਣੀ ਦੀ ਅਗਵਾਈ 'ਚ ਚੌਲਾਂਗ
ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਵੱਲੋਂ ਅੱਜ ਡਿਪਟੀ ਕਮਿਸ਼ਨਰ ਵਿਪਲ ਉੱਜਵਲ ਨਾਲ ਮੁਲਾਕਾਤ ਕਰ ਕੇ ਮੰਗ-ਪੱਤਰ ਸੌਂਪਿਆ ਗਿਆ।
ਸ਼੍ਰੀ ਸੈਣੀ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜਦੋਂ ਟੋਲ ਕੰਪਨੀਆਂ ਨੇ ਆਪਣਾ ਕੰਮ ਚਲਾਉਣਾ ਹੁੰਦਾ ਹੈ ਤਾਂ ਪੰਜਾਬੀ ਵਰਕਰਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਜਦੋਂ ਕੰਮ ਚੱਲ ਜਾਂਦਾ ਹੈ ਤਾਂ ਉਸ ਤੋਂ ਬਾਅਦ ਉਨ੍ਹਾਂ ਦੀ ਬਦਲੀ ਦੂਰ-ਦੁਰਾਡੇ ਇਲਾਕਿਆਂ 'ਚ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੰਪਨੀ ਵੱਲੋਂ ਧੱਕੇਸ਼ਾਹੀ ਨਾਲ ਵਰਕਰਾਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ।
ਇਸ ਮੌਕੇ ਪ੍ਰਧਾਨ ਕੁਲਵਿੰਦਰ ਲਾਲ, ਜਨਰਲ ਸਕੱਤਰ ਰੋਸ਼ਨ ਲਾਲ, ਮਨਜਿੰਦਰ ਕੁਮਾਰ, ਸੁਮਨ ਕੁਮਾਰ, ਜਸਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਉਨ੍ਹਾਂ ਦੀ ਸਮੱਸਿਆ ਨੂੰ ਪ੍ਰਸ਼ਾਸਨ ਪਹਿਲ ਦੇ ਆਧਾਰ 'ਤੇ ਹੱਲ ਕਰਵਾਵੇ, ਨਹੀਂ ਤਾਂ ਯੂਨੀਅਨ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਵੇਗਾ।