ਦੂਜੀ ਵਾਰ ਜਿੱਤਣ ਵਾਲੇ ਵਿਧਾਿੲਕਾਂ ਨੂੰ ‘ਆਪ’ ਨੇ ਇਸ ਵਾਰ ਵੀ ਨਹੀਂ ਦਿੱਤੀ ਵਜ਼ੀਰੀ

Monday, Jul 04, 2022 - 06:09 PM (IST)

ਲੁਧਿਆਣਾ (ਹਿਤੇਸ਼) : ਆਮ ਆਦਮੀ ਪਾਰਟੀ ਵੱਲੋਂ ਦੂਜੀ ਵਾਰ ਜਿੱਤਣ ਵਾਲੇ ਵਿਧਾਇਕਾਂ ਨੂੰ ਫਿਰ ਮੰਤਰੀ ਨਹੀਂ ਬਣਾਇਆ ਗਿਆ। ਜ਼ਿਕਰਯੋਗ ਹੈ ਕਿ ਜਦੋਂ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲਿਆ ਤਾਂ ਇਹੀ ਕਿਹਾ ਜਾ ਰਿਹਾ ਸੀ ਕਿ ਦੂਜੀ ਵਾਰ ਜਿੱਤਣ ਵਾਲੇ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾਵੇਗਾ । ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਸਭ ਅਟਕਲਾਂ ਵਿਚਾਲੇ ਪਹਿਲੀ ਵਾਰ ਜਿੱਤਣ ਵਾਲੇ ਕਈ ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ। ਇਨ੍ਹਾਂ ਮੰਤਰੀਆਂ ’ਚੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਬਰਖ਼ਾਸਤ ਕਰਨ ਤੋਂ ਬਾਅਦ ਇਹ ਚਰਚਾ ਸ਼ੁਰੂ ਹੋ ਗਈ ਸੀ ਕਿ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਨੂੰ ਮੰਤਰੀ ਬਣਾਉਣ ਤੋਂ ਪ੍ਰਹੇਜ਼ ਕੀਤਾ ਜਾ ਸਕਦਾ ਹੈ ਪਰ ਇਕ ਵਾਰ ਫਿਰ ਆਮ ਆਦਮੀ ਪਾਰਟੀ ਵੱਲੋਂ ਦੂਜੀ ਵਾਰ ਜਿੱਤਣ ਵਾਲੇ ਸਾਰੇ ਵਿਧਾਇਕਾਂ ਨੂੰ ਮੰਤਰੀ ਬਣਾਉਣ ਦੀ ਬਜਾਏ 4 ਪਹਿਲੀ ਵਾਰ ਜਿੱਤਣ ਵਾਲੇ  ਵਿਧਾਇਕਾਂ ਨੂੰ ਮੰਤਰੀ ਬਣਾ ਦਿੱਤਾ ਗਿਆ ਹੈ। ਹਾਲਾਂਕਿ ਦੂਜੀ ਵਾਰ ਜਿੱਤਣ ਵਾਲੇ ਵਿਧਾਇਕਾਂ ’ਚੋਂ ਕੁਲਤਾਰ ਸੰਧਵਾਂ ਨੂੰ ਸਪੀਕਰ ਅਤੇ ਜੈ ਕਿਸ਼ਨ ਰੌੜੀ ਨੂੰ ਡਿਪਟੀ ਸਪੀਕਰ ਬਣਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਭਿਆਨਕ ਸੜਕ ਹਾਦਸੇ ’ਚ ਅਜਨਾਲਾ ਦੇ ਨੌਜਵਾਨ ਦੀ ਮੌਤ

ਕੈਬਨਿਟ ’ਚ ਸੰਗਰੂਰ ਦਾ ਬੋਲਬਾਲਾ
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੈਬਨਿਟ ’ਚ ਫੇਰਬਦਲ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਦਾ ਬੋਲਬਾਲਾ ਹੋ ਗਿਆ ਹੈ ਕਿਉਂਕਿ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਸਿੱਖਿਆ ਮੰਤਰੀ ਮੀਤ ਹੇਅਰ ਸੰਗਰੂਰ ਲੋਕ ਸਭਾ ਸੀਟ ਨਾਲ ਸਬੰਧਤ ਹਨ, ਹੁਣ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਮੰਤਰੀ ਬਣਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : CM ਮਾਨ ਵੱਲੋਂ ਸੌਂਪੀ ਜਾਂਚ ਰਿਪੋਰਟ ਨੂੰ ਲੈ ਕੇ ਅਮਰੀਕ ਸਿੰਘ ਅਜਨਾਲਾ ਨੇ ਕੀਤਾ ਅਹਿਮ ਖ਼ੁਲਾਸਾ


Manoj

Content Editor

Related News