ਭਗੌੜਾ ਗ੍ਰਿਫ਼ਤਾਰ

Sunday, Oct 29, 2017 - 01:47 AM (IST)

ਟਾਂਡਾ,   (ਮੋਮੀ, ਸ਼ਰਮਾ)-  ਚੋਰੀ ਦੇ ਮਾਮਲੇ 'ਚ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਦੋਸ਼ੀ ਨੂੰ ਜ਼ਿਲਾ ਪੁਲਸ ਦੀ ਸਪੈਸ਼ਲ ਬ੍ਰਾਂਚ ਦੇ ਮੁਲਾਜ਼ਮਾਂ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਰਣਵੀਰ ਸਿੰਘ ਉਰਫ ਰੌਬਿਨ ਪੁੱਤਰ ਸਤਵੰਤ ਸਿੰਘ ਵਾਸੀ ਜੈਕਾਂ (ਬੇਗੋਵਾਲ) ਵਜੋਂ ਹੋਈ ਹੈ।  ਡੀ. ਐੱਸ. ਪੀ. ਹਰਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਪੈਸ਼ਲ ਬ੍ਰਾਂਚ ਦੀ ਟੀਮ ਜਿਸ ਵਿਚ ਹੈੱਡ ਕਾਂਸਟੇਬਲ ਜਸਪਾਲ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਤੇ ਕੁਲਦੀਪ ਸਿੰਘ ਸ਼ਾਮਲ ਸਨ, ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਟਾਂਡਾ ਪੁਲਸ ਦੇ ਹਵਾਲੇ ਕੀਤਾ। ਦੋਸ਼ੀ ਖਿਲਾਫ਼ ਸਾਲ 2014 ਵਿਚ ਚੋਰੀ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਸੀ। 


Related News