ਭਗੌੜਾ ਗ੍ਰਿਫਤਾਰ

01/19/2018 7:54:17 AM

ਤਰਨਤਾਰਨ,   (ਰਾਜੂ)-  ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਭਗੌੜਾ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਕੀਤੀ ਹੋਈ ਸੀ। ਮੁਖਬਰ ਖਾਸ ਦੀ ਇਤਲਾਹ 'ਤੇ ਥਾਣਾ ਗੋਇੰਦਵਾਲ ਸਾਹਿਬ 'ਚ ਦਰਜ ਕੇਸ ਦੇ ਦੋਸ਼ੀ ਜਗਤਾਰ ਸਿੰਘ ਪੁੱਤਰ ਰੂੜ ਸਿੰਘ ਵਾਸੀ ਵੜਿੰਗ ਮੋਹਨਪੁਰ ਨੂੰ ਪੁਲ ਨਹਿਰ ਫਤਿਆਬਾਦ ਤੋਂ ਸਮੇਤ ਮੋਟਰਸਾਈਕਲ ਕਾਬੂ ਕੀਤਾ ਹੈ। ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।