ਤਰਨਤਾਰਨ ''ਚ ਵਾਪਰੇ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਸਵਾਰ ਪਤਨੀ ਦੀ ਮੌਕੇ ''ਤੇ ਮੌਤ, ਪਤੀ ਤੇ ਦੋ ਬੱਚੇ ਜ਼ਖ਼ਮੀ
Monday, Jan 15, 2024 - 06:51 PM (IST)
ਤਰਨਤਾਰਨ (ਰਮਨ)- ਬੀਤੇ ਐਤਵਾਰ ਸ਼ਾਮ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਨਜ਼ਦੀਕ ਬਾਠ ਰੋਡ ਫਲਾਈ ਓਵਰ ਵਿਖੇ ਭਿਆਨਕ ਹਾਦਸਾ ਹੋਇਆ ਹੈ। ਜਿਸ 'ਚ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਡਿਵਾਈਡਰ ਨੂੰ ਪਾਰ ਕਰ ਦੂਸਰੇ ਪਾਸੇ ਤੋਂ ਆ ਰਹੀ ਸਵਿਫਟ ਕਾਰ ਵਿੱਚ ਟਕਰਾ ਗਈ, ਜਿਸ ਦੌਰਾਨ ਸਵਿਫਟ ਕਾਰ ਸਵਾਰ ਬਲਜਿੰਦਰ ਕੌਰ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਧਰਮਿੰਦਰ ਸਿੰਘ ਨਿਵਾਸੀ ਪਿੰਡ ਦਿਲਾਵਲਪੁਰ ਜ਼ਿਲ੍ਹਾ ਤਰਨ ਤਾਰਨ ਅਤੇ ਉਸਦੇ ਦੋ ਛੋਟੇ ਬੱਚੇ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਤਰਨ ਤਰਨ ਦੀ ਪੁਲਸ ਨੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ, ਤਿੰਨ ਲੋਕਾਂ ਦੀ ਮੌਕੇ 'ਤੇ ਮੌਤ, ਕਾਰ ਦੇ ਉੱਡੇ ਪਰਖੱਚੇ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਧਰਮਿੰਦਰ ਸਿੰਘ ਨਿਵਾਸੀ ਪਿੰਡ ਦਿਲਾਵਲਪੁਰ ਜੋ ਆਪਣੇ ਪਤਨੀ ਬਲਜਿੰਦਰ ਕੌਰ ਅਤੇ ਦੋ ਛੋਟੇ ਬੱਚਿਆਂ ਸਮੇਤ ਬੀਤੇ ਐਤਵਾਰ ਜੰਡਿਆਲਾ ਗੁਰੂ ਤੋਂ ਵਾਪਸ ਪਿੰਡ ਪਰਤ ਰਹੇ ਸਨ। ਜਦੋਂ ਇਨ੍ਹਾਂ ਦੀ ਸਿਫ਼ਟ ਕਾਰ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ 54 ਦੇ ਤਰਨ ਤਰਨ ਬਾਈਪਾਸ ਨਜ਼ਦੀਕ ਬਾਠ ਰੋਡ ਫਲਾਈ ਓਵਰ ਵਿਖੇ ਪੁੱਜੀ ਤਾਂ ਹਰੀਕੇ ਵਾਲੀ ਸਾਈਡ ਤੋਂ ਅੰਮ੍ਰਿਤਸਰ ਜਾ ਰਹੀ ਤੇਜ਼ ਰਫ਼ਤਾਰ ਵਰਨਾ ਕਾਰ, ਜਿਸ ਵਿੱਚ ਪਿੰਡ ਕਿਰਤੋਵਾਲ ਅਤੇ ਬੂਹ ਹਵੇਲੀਆਂ ਨਜ਼ਦੀਕ ਹਰੀਕੇ ਦੇ ਨਿਵਾਸੀ ਸਵਾਰ ਸਨ, ਕਾਰ ਡਿਵਾਈਡਰ ਨੂੰ ਪਾਰ ਕਰਦੇ ਹੋਏ ਦੂਸਰੀ ਸਾਈਡ ਜਾ ਪੁੱਜੀ। ਇਸ ਦੌਰਾਨ ਵਰਨਾ ਕਾਰ ਦੀ ਸਵਿਫਟ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ।
ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ
ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਦੌਰਾਨ ਸਵਿਫਟ ਕਾਰ ਵਿੱਚ ਸਵਾਰ ਪਤਨੀ ਬਲਜਿੰਦਰ ਕੌਰ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਪਤੀ ਧਰਮਿੰਦਰ ਸਿੰਘ ਅਤੇ ਉਸਦੇ ਦੋ ਛੋਟੇ ਬੱਚੇ ਜ਼ਖ਼ਮੀ ਹੋ ਗਏ, ਜਿਨਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਥਾਣਾ ਸਦਰ ਤਰਨ ਤਰਨ ਦੀ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਹੋਟਲ 'ਚ ਲੁਕੇ ਸੀ ਸ਼ੂਟਰ, ਫੜਨ ਗਈ ਪੁਲਸ 'ਤੇ ਚਲਾਤੀਆਂ ਗੋਲੀਆਂ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8