ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਮਚਿਆ ਚੀਕ-ਚਿਹਾੜਾ

Wednesday, Mar 27, 2024 - 12:51 PM (IST)

ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਮਚਿਆ ਚੀਕ-ਚਿਹਾੜਾ

ਮੋਗਾ (ਕਸ਼ਿਸ਼ ਸਿੰਗਲਾ) : ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਵਾਪਸ ਆਪਣੇ ਪਿੰਡ ਜਲਾਲਾਬਾਦ ਪਰਤ ਰਹੇ ਸ਼ਰਧਾਲੂਆਂ ਨਾਲ ਭਿਆਨਕ ਹਾਦਸਾ ਵਾਪਰ ਗਿਆ। ਦਰਅਸਲ ਮੋਗਾ ਦੇ ਪਿੰਡ ਡਗਰੂ ਫਾਟਕ ਨੇੜੇ ਸੰਗਤਾਂ ਨਾਲ ਭਰੀ ਮਹਿੰਦਰਾ ਪਿਕਅਪ ਸੜਕ ਦੇ ਕਿਨਾਰੇ ਮਿੱਟੀ ਦੇ ਢੇਰ ਉੱਪਰ ਚੜ ਗਈ ਅਤੇ ਪਲੱਟ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਗੱਡੀ ਵਿਚ ਲਗਭਗ 30 ਤੋਂ 35 ਸ਼ਰਧਾਲੂ ਸਵਾਰ ਸਨ ਜਿਨ੍ਹਾਂ ਵਿਚੋਂ ਕਰੀਬ 10 ਸਵਾਰੀਆਂ ਦੇ ਸੱਟਾਂ ਲੱਗੀਆ ਅਤੇ ਇਕ ਦੀ ਹਾਲਤ ਜ਼ਿਆਦਾ ਗੰਭੀਰ ਦਿੱਸੀ ਜਾ ਰਹੀ ਹੈ। 

ਜ਼ਖਮੀਆਂ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ 3 ਗੱਡੀਆਂ ਰਾਹੀਂ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ ਹੈ। ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 


author

Gurminder Singh

Content Editor

Related News