ਪਟਿਆਲਾ : ਡਿਗਰੀ ਹੋਣ ਦੀ ਖੁਸ਼ੀ ''ਚ ਰੇਸ ਲਗਾ ਰਹੇ ਮੁੰਡੇ-ਕੁੜੀਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ

Saturday, May 18, 2024 - 06:38 PM (IST)

ਪਟਿਆਲਾ : ਡਿਗਰੀ ਹੋਣ ਦੀ ਖੁਸ਼ੀ ''ਚ ਰੇਸ ਲਗਾ ਰਹੇ ਮੁੰਡੇ-ਕੁੜੀਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ

ਪਟਿਆਲਾ (ਕੰਵਲਜੀਤ) : ਪਟਿਆਲਾ 'ਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਕੁੜੀਆਂ ਗੰਭੀਰ ਜ਼ਖਮੀ ਹਨ। ਸੂਤਰਾਂ ਮੁਤਾਬਕ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀ ਡਿਗਰੀ ਪੂਰੀ ਹੋਣ 'ਤੇ ਹੋਟਲ 'ਚੋਂ ਪਾਰਟੀ ਕਰਕੇ ਨਿਕਲੇ ਸਨ ਅਤੇ ਉਸ ਤੋਂ ਬਾਅਦ ਗੱਡੀਆਂ ਦੀ ਦੌੜ ਲਗਾ ਰਹੇ ਸੀ, ਜਿਸ ਦੌਰਾਨ ਇਹ ਦਿਲ ਕੰਬਾਅ ਦੇਣ ਵਾਲਾ ਹਾਦਸਾ ਵਾਪਰ ਗਿਆ। 

ਇਹ ਵੀ ਪੜ੍ਹੋ : ਭਿਆਨਕ ਗਰਮੀ ਦੇ ਚੱਲਦਿਆਂ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਸਖ਼ਤ ਫ਼ੈਸਲਾ, ਜਾਰੀ ਕੀਤੀ ਐਡਵਾਈਜ਼ਰੀ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰੇਲ ਲਗਾ ਰਹੇ ਵਿਦਿਆਰਥੀਆਂ ਦੀ ਆਪਣੀਆਂ ਦੋ ਕਾਰਾਂ ਹੀ ਆਪਸ ਵਿਚ ਟਕਰਾਅ ਗਈਆਂ, ਜਿਸ ਤੋਂ ਬਾਅਦ ਗੱਡੀਆਂ ਵਿਚ ਸਵਾਰ 6 ਵਿਦਿਆਰਥੀਆਂ 'ਚੋਂ 4 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਨ੍ਹਾਂ ਵਿਚੋਂ 2 ਕੁੜੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜ਼ਖਮੀਆਂ ਨੂੰ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਭਵਾਨੀਗੜ੍ਹ 'ਚ ਦਿਲ ਕੰਬਾਅ ਦੇਣ ਵਾਲੀ ਵਾਰਦਾਤ, ਨੌਜਵਾਨ ਨੂੰ ਦਿੱਤੀ ਬੇਰਹਿਮ ਮੌਤ, ਲਾਸ਼ ਦੇਖ ਭਰਾ ਦੇ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News