ਟਰੱਕ ਨੂੰ ਓਵਰਟੇਕ ਕਰਦਿਆਂ ਵਾਪਰਿਆ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ 2 ਜ਼ਖਮੀ

Thursday, Nov 23, 2017 - 11:50 AM (IST)

ਟਰੱਕ ਨੂੰ ਓਵਰਟੇਕ ਕਰਦਿਆਂ ਵਾਪਰਿਆ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ 2 ਜ਼ਖਮੀ


ਸ੍ਰੀ ਮੁਕਤਸਰ ਸਾਹਿਬ (ਪਵਨ) - ਕੋਟਕਪੂਰਾ ਰੋਡ ਬਾਈਪਾਸ 'ਤੇ ਵਾਪਰੇ ਹਾਦਸੇ ਦੌਰਾਨ 2 ਨੌਜਵਾਨ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਮਿਸਤਰੀ ਆਤਮਾ ਸਿੰਘ ਆਪਣੇ ਸਾਥੀਆਂ ਨਾਲ ਕੋਟਕਪੂਰਾ ਰੋਡ ਸਥਿਤ ਡੀ. ਏ. ਵੀ. ਪਬਲਿਕ ਸਕੂਲ ਵਿਚ ਏ. ਸੀ. ਹਾਲ ਬਣਾ ਰਿਹਾ ਸੀ, ਜਿਥੇ ਕੰਮ ਕਰਨ ਤੋਂ ਬਾਅਦ ਇਕ ਮਿਸਤਰੀ ਮੰਡਲ ਸਿੰਘ ਆਪਣੇ ਇਕ ਸਾਥੀ ਨੂੰ ਨਾਲ ਲੈ ਕੇ ਬਾਜ਼ਾਰ ਵਿਚ ਸਾਮਾਨ ਲੈਣ ਲਈ ਆ ਗਿਆ। ਉਹ ਆਤਮਾ ਸਿੰਘ ਦਾ ਮੋਟਰਸਾਈਕਲ ਲੈ ਕੇ ਆਏ ਸੀ। ਸਾਮਾਨ ਲੈ ਕੇ ਜਦੋਂ ਉਹ ਵਾਪਸ ਜਾ ਰਹੇ ਸੀ ਤਾਂ ਸਰਕਾਰੀ ਕਾਲਜ ਨੇੜੇ ਟਰੱਕ ਨੂੰ ਓਵਰਟੇਕ ਕਰਦਿਆਂ ਉਨ੍ਹਾਂ ਦੇ ਮੋਟਰਸਾਈਕਲ ਦੀ ਸਾਹਮਣਿਓਂ ਆ ਰਹੀ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਮੰਡਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਤੇ ਉਸ ਦਾ ਸਾਥੀ ਦੋਵੇਂ ਜ਼ਖਮੀ ਹੋ ਗਏ, ਜੋ ਕਿ ਜ਼ੇਰੇ ਇਲਾਜ ਹਨ।  ਇਸ ਟੱਕਰ ਕਾਰਨ ਕਾਰ ਤੇ ਮੋਟਰਸਾਈਕਲ ਦਾ ਵੀ ਕਾਫ਼ੀ ਨੁਕਸਾਨ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News