ਮੋਬਾਇਲ ਖੋਹ ਕੇ ਤੇਜ਼ੀ ਨਾਲ ਭੱਜ ਰਹੇ ਲੁਟੇਰਿਆਂ ਨਾਲ ਹੋਈ ਜੱਗੋਂ ਤੇਰ੍ਹਵੀਂ, ਤੜਫ਼ ਤੜਫ਼ ਕੇ ਨਿਕਲੀ ਜਾਨ

Monday, Sep 11, 2023 - 06:38 PM (IST)

ਮੋਬਾਇਲ ਖੋਹ ਕੇ ਤੇਜ਼ੀ ਨਾਲ ਭੱਜ ਰਹੇ ਲੁਟੇਰਿਆਂ ਨਾਲ ਹੋਈ ਜੱਗੋਂ ਤੇਰ੍ਹਵੀਂ, ਤੜਫ਼ ਤੜਫ਼ ਕੇ ਨਿਕਲੀ ਜਾਨ

ਡੇਰਾਬਸੀ (ਅਨਿਲ) : ਡੇਰਾਬੱਸੀ ਈਸਾਪੁਰ ਰੇਲਵੇ ਫਾਟਕ ਨੇੜੇ ਇਕ ਜੂਸ ਵਿਕ੍ਰੇਤਾ ਦਾ ਮੋਬਾਇਲ ਖੋਹ ਕੇ ਭੱਜਣ ਵਾਲੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨਾਲ ਕੁਝ ਦੂਰੀ ’ਤੇ ਹੀ ਭਿਆਨਕ ਹਾਦਸਾ ਵਾਪਰ ਗਿਆ। ਅਮਲਾਲਾ ਰੋਡ ’ਤੇ ਧਨੌਨੀ ਮੋੜ ’ਤੇ ਸਾਹਮਣਿਓਂ ਆ ਰਹੇ ਮੋਟਰਸਾਈਕਲ ਨਾਲ ਉਨ੍ਹਾਂ ਦੇ ਮੋਟਰਸਾਇਕਲ ਦੀ ਟੱਕਰ ਹੋ ਗਈ। ਮੋਟਰਸਾਈਕਲ ਚਾਲਕ ਸੜਕ ’ਤੇ ਡਿੱਗ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸ ਦੇ ਸਾਥੀ ਦੀ ਲੱਤ ਟੁੱਟ ਗਈ। ਟੱਕਰ ਨਾਲ ਦੂਜੇ ਮੋਟਰਸਾਈਕਲ ’ਤੇ ਸਵਾਰ ਦੋਵੇਂ ਭਰਾ ਵੀ ਜ਼ਖਮੀ ਹੋ ਗਏ। ਤਿੰਨਾਂ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਲੱਤ ਟੁੱਟੇ ਨੌਜਵਾਨ ਨੂੰ ਜੀ. ਐੱਮ. ਸੀ. 32 ਰੈਫਰ ਕਰ ਦਿੱਤਾ ਗਿਆ। ਡੇਰਾਬੱਸੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੇ ਮਸ਼ਹੂਰ ਹੋਟਲ ’ਚ ਵਿਦੇਸ਼ੀ ਕੁੜੀਆਂ ਦੀ ਵੀਡੀਓ ਹੋਈ ਵਾਇਰਲ, ਅਮੀਰਜ਼ਾਦਿਆਂ ਦੀ ਕਰਤੂਤ ਵੀ ਹੋਈ ਕੈਦ

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਅਸੀਸ ਵਾਸੀ ਸ਼ਿਮਲਾ ਅਤੇ ਜ਼ਖਮੀ ਨੌਜਵਾਨ ਦੀ ਪਛਾਣ ਵਿਕਰਮ ਵਾਸੀ ਪਿੰਡ ਨਾਭਾ ਸਾਹਿਬ ਜ਼ੀਰਕਪੁਰ ਵਜੋਂ ਹੋਈ ਹੈ। ਇਹ ਹਾਦਸਾ ਡੇਰਾਬੱਸੀ-ਧਨੌਨੀ ਰੋਡ ’ਤੇ ਕੰਟਰੀਸਾਈਡ ਪੈਲੇਸ ਦੇ ਸਾਹਮਣੇ ਵਾਪਰਿਆ, ਜਿੱਥੇ ਸੜਕ ’ਤੇ ਕਾਫੀ ਖਤਰਨਾਕ ਮੋੜ ’ਤੇ ਭੱਜ ਰਹੇ ਨੌਜਵਾਨਾਂ ਦੇ ਤੇਜ਼ ਰਫਤਾਰ ਪਲਸਰ ਮੋਟਰਸਾਈਕਲ ਨੇ ਆਪਣਾ ਸੰਤੁਲਨ ਗੁਆ ਦਿੱਤਾ ਅਤੇ ਡਿੱਗਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਸਾਹਮਣਿਓਂ ਆ ਰਹੇ ਇਕ ਹੋਰ ਮੋਟਰਸਾਈਕਲ ਨਾਲ ਵੀ ਟੱਕਰ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ’ਚ ਇਕ ਹੋਰ ਦੇਹ ਵਪਾਰ ਦਾ ਅੱਡਾ ਬੇਨਕਾਬ, 12 ਔਰਤਾਂ ਸਣੇ 20 ਜਣੇ ਗ੍ਰਿਫ਼ਤਾਰ

ਦੂਜੇ ਪਾਸੇ ਪੰਜਗਰਾਮੀ ਵਾਲੇ ਪਾਸਿਓਂ ਆ ਰਹੇ ਮੋਟਰਸਾਈਕਲ ਸਵਾਰ ਕ੍ਰਿਸ਼ਨਨ ਕੁਮਾਰ ਅਤੇ ਉਸ ਦੇ ਭਰਾ ਵਾਸੀ ਡੇਰਾਬੱਸੀ ਦੇ ਵੀ ਸੱਟਾਂ ਲੱਗੀਆਂ। ਰਾਹਗੀਰਾਂ ਨੇ ਉਨ੍ਹਾਂ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨਾਂ ਦਾ ਪਿੱਛਾ ਕਰਨ ਵਾਲੇ ਮੋਬਾਇਲ ਫੋਨ ਦੇ ਮਾਲਕ ਨੇ ਹਾਦਸੇ ਵਾਲੀ ਥਾਂ ਤੋਂ ਮੋਬਾਇਲ ਬਰਾਮਦ ਕਰ ਲਿਆ ਅਤੇ ਆਪਣਾ ਫੋਨ ਲੈ ਕੇ ਚਲਾ ਗਿਆ। ਇਸ ਸਬੰਧੀ ਜੂਸ ਵਿਕ੍ਰੇਤਾ ਸਾਨੂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਸ ਕੋਲ ਆਏ ਅਤੇ ਇਕ ਨੇ ਫੋਨ ਕਰਨ ਲਈ ਉਸ ਦਾ ਮੋਬਾਇਲ ਫੋਨ ਲੈ ਲਿਆ। ਇਸ ਦੌਰਾਨ ਉਹ ਫੋਨ ਲੈ ਕੇ ਭੱਜ ਗਏ।

ਇਹ ਵੀ ਪੜ੍ਹੋ : ਆਈਲੈਟਸ ਕਰਵਾ ਕੈਨੇਡਾ ਭੇਜੀ ਪਤਨੀ ਨੇ ਵਿਦੇਸ਼ ਪਹੁੰਚ ਦਿੱਤਾ ਵੱਡਾ ਧੋਖਾ, ਨਹੀਂ ਸੋਚਿਆ ਸੀ ਹੋਵੇਗਾ ਇਹ ਕੁੱਝ

ਹੌਲਦਾਰ ਧਰਮਰਾਜ ਨੇ ਦੱਸਿਆ ਕਿ ਉਸ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੋਟਰਸਾਈਕਲ ਜ਼ਬਤ ਕਰ ਲਿਆ ਗਿਆ ਹੈ ਅਤੇ ਇਸ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮੋਬਾਇਲ ਲੈ ਕੇ ਭੱਜਣ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਅਜੇ ਤਕ ਇਸ ਸਬੰਧੀ ਪੁਲਸ ਕੋਲ ਕੋਈ ਸ਼ਿਕਾਇਤ ਨਹੀਂ ਆਈ। ਲਾਸ਼ ਨੂੰ ਪੋਸਟਮਾਰਟਮ ਲਈ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਇਕ ਹੋਰ ਦੇਹ ਵਪਾਰ ਦਾ ਅੱਡਾ ਬੇਨਕਾਬ, 12 ਔਰਤਾਂ ਸਣੇ 20 ਜਣੇ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News