ਡਿਵਾਈਡਰ ਨਾਲ ਕਾਰ ਦੇ ਟਕਰਾਉਣ ਕਾਰਨ ਵਾਪਰਿਆ ਹਾਦਸਾ, ਡਰਾਈਵਰ ਦੀ ਮੌਤ
Saturday, Nov 09, 2024 - 12:55 PM (IST)
ਸੁਲਤਾਨਪੁਰ ਲੋਧੀ (ਧੀਰ)- ਬੀਤੀ ਰਾਤ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ ’ਤੇ ਪਿੰਡ ਸਰਾਈ ਜੱਟਾਂ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਇਕ ਕਾਰ ਅਚਾਨਕ ਸੜਕ ਵਿਚਾਲੇ ਬਣੇ ਡਿਵਾਈਡਰ ਦੇ ਨਾਲ ਟਕਰਾ ਜਾ ਗਈ ਅਤੇ ਟੱਕਰ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਾਲਕ ਦੀ ਹਾਦਸੇ ਦੌਰਾਨ ਮੌਤ ਹੋ ਗਈ। ਮੌਕੇ ’ਤੇ ਮੌਜੂਦ ਰਾਹਗੀਰਾਂ ਵੱਲੋਂ ਖ਼ੂਬ ਹੰਗਾਮਾ ਕੀਤਾ ਗਿਆ ਅਤੇ ਦੋਸ਼ ਲਗਾਏ ਗਏ ਕਿ ਲੰਬੇ ਸਮੇਂ ਤੱਕ ਨਾ ਤਾਂ ਪੁਲਸ ਪਹੁੰਚੀ ਅਤੇ ਨਾ ਹੀ ਐਬੂਲੈਂਸ। ਹਾਲਾਂਕਿ ਇਸ ਸਬੰਧੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਖ਼ੂਬ ਵਾਇਰਲ ਹੋ ਰਹੀ ਹੈ। ਐਬੂਲੈਂਸ ਦੀ ਮਦਦ ਦੇ ਨਾਲ ਜਦੋਂ ਜ਼ਖ਼ਮੀ ਕਾਰ ਚਾਲਕ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ ਤਾਂ ਡਾਕਟਰਾਂ ਵੱਲੋਂ ਉਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਘਰੋਂ ਗਏ ਪੁੱਤ ਬਾਰੇ ਆਏ ਫੋਨ ਨੇ ਉਡਾ ਦਿੱਤੇ ਪਰਿਵਾਰ ਦੇ ਹੋਸ਼, ਹੋਇਆ ਉਹ ਜੋ ਸੋਚਿਆ ਨਾ ਸੀ
ਮੌਕੇ ’ਤੇ ਮੌਜੂਦ ਡਿਊਟੀ ਅਫ਼ਸਰ ਏ. ਐੱਸ. ਆਈ. ਬਲਦੇਵ ਸਿੰਘ ਦੇ ਨਾਲ ਇਸ ਘਟਨਾ ਬਾਬਤ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਉਹ ਮੌਕੇ ’ਤੇ ਪਹੁੰਚ ਗਏ ਸੀ ਅਤੇ ਐਂਬੂਲੈਂਸ ਵੀ ਮੌਕੇ ’ਤੇ ਪਹੁੰਚ ਗਈ ਸੀ। ਉਨ੍ਹਾਂ ਵੱਲੋਂ ਕਿਸੇ ਕਿਸਮ ਦੀ ਦੇਰੀ ਨਹੀਂ ਵਰਤੀ ਗਈ ਹਾਲਾਂਕਿ ਸੜਕ ਸੁਰੱਖਿਆ ਫੋਰਸ ਦੀ ਟੀਮ ਪਹਿਲਾਂ ਹੀ ਉਥੇ ਪਹੁੰਚ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਦੇਰ ਰਾਤ ਪੁਲਸ ਵੱਲੋਂ ਲਾਸ਼ ਨੂੰ ਪਛਾਣ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਖੇ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਸੀ ਅਤੇ ਹੁਣ ਮ੍ਰਿਤਕ ਦੀ ਪਛਾਮ ਤੋਂ ਬਾਅਦ ਲਾਸ਼ ਉਸ ਦੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਲਖਵਿੰਦਰ ਸਿੰਘ ਪੁੱਤਰ ਧੀਰ ਸਿੰਘ ਵਾਸੀ ਪਿੰਡ ਉੱਚਾ ਬੇਟ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਹੋਇਆ ਸ਼ਰਮਸਾਰ, ਹਿਮਾਚਲ ਦੀ ਕੁੜੀ ਦੀ ਰੋਲਦਾ ਰਿਹਾ ਪੱਤ, ਡਾਕਟਰ ਕੋਲ ਪੁੱਜੀ ਤਾਂ ਖੁੱਲ੍ਹਿਆ ਭੇਤ
ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਤੋਂ ਮੁੰਡੀ ਮੋੜ ਅਤੇ ਸੁਲਤਾਨਪੁਰ ਲੋਧੀ ਤੋਂ ਡਡਵਿੰਡੀ ਜਾਣ ਵਾਲੀਆਂ ਇਹ ਦੋਹਾਂ ਸੜਕਾਂ ਦਾ ਨਿਰਮਾਣ ਕੁਝ ਸਮੇਂ ਪਹਿਲਾਂ ਹੀ ਕੀਤਾ ਗਿਆ ਸੀ। ਇਨ੍ਹਾਂ ਦੋਹਾਂ ਮਾਰਗਾਂ ’ਤੇ ਬਣੇ ਡਿਵਾਈਡਰ ਆਏ ਦਿਨ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਇਹ ਖ਼ਤਰਨਾਕ ਡਿਵਾਈਡਰਾਂ ਉੱਤੇ ਕਿਸੇ ਕਿਸਮ ਦਾ ਰਿਫਲੈਕਟਰ ਆਦਿ ਨਹੀਂ ਲੱਗਾ ਹੈ, ਜਿਸ ਕਾਰਨ ਰਾਤ ਸਮੇਂ ਅਕਸਰ ਹੀ ਇੱਥੇ ਹਾਦਸੇ ਹੁੰਦੇ ਰਹਿੰਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਦੇਹ ਵਪਾਰ ਦਾ ਪਰਦਾਫਾਸ਼, ਰੰਗਰਲੀਆਂ ਮਨਾਉਂਦੇ ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਾਤ 'ਚ ਫੜ੍ਹਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8