ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਲੰਡਾ ਦਾ ਸਾਥੀ ਗ੍ਰਿਫ਼ਤਾਰ, ਵੱਡੀ ਗਿਣਤੀ ’ਚ ਬਰਾਮਦ ਹੋਏ ਹਥਿਆਰ

05/05/2023 10:56:16 AM

ਤਰਨਤਾਰਨ (ਰਮਨ)- ਸੀ. ਆਈ. ਏ. ਸਟਾਫ਼ ਤਰਨਤਾਰਨ ਦੀ ਪੁਲਸ ਨੇ ਵਿਦੇਸ਼ 'ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ, ਸਤਿਬੀਰ ਸਿੰਘ ਸੱਤਾ ਅਤੇ ਯਾਦਵਿੰਦਰ ਸਿੰਘ ਯਾਦਾ ਵਲੋਂ ਲੋਕਾਂ ਨੂੰ ਫਿਰੌਤੀ, ਲੁੱਟਾਂ-ਖੋਹਾਂ, ਡਰਾਉਣ-ਧਮਕਾਉਣ ਲਈ ਬਣਾਏ ਗਏ 5 ਮੈਂਬਰੀ ਗਿਰੋਹ ਦੇ 1 ਮੈਂਬਰ ਨੂੰ 7 ਪਿਸਤੌਲ 32 ਬੋਰ, 3 ਪਿਸਤੌਲ, 30 ਬੋਰ ਅਤੇ ਇਕ ਮੋਟਰਸਾਈਕਲ ਬਿਨਾਂ ਨੰਬਰੀ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ-  ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦੇ 13 ਮੈਂਬਰ ਗ੍ਰਿਫ਼ਤਾਰ

ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲ ਜੀਤ ਸਿੰਘ ਨੇ ਦੱਸਿਆ ਕਿ ਸੀ. ਆਈ. ਏ ਸਟਾਫ਼ ਤਰਨਤਾਰਨ ਦੇ ਮੁਖੀ ਪ੍ਰਭਜੀਤ ਸਿੰਘ ਨੇ ਦਾਣਾ ਮੰਡੀ ਤਰਨਤਾਰਨ ਵਿਖੇ ਗੁਪਤ ਸੂਚਨਾ ਦੇ ਆਧਾਰ 'ਤੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਸਵੰਤ ਸਿੰਘ ਵਾਸੀ ਢੁੰਨ ਢਾਏ ਵਾਲਾ, ਜ਼ਿਲ੍ਹਾ ਤਰਨਤਾਰਨ ਨੂੰ 7 ਪਿਸਤੌਲ, 32 ਬੋਰ, 3 ਪਿਸਤੌਲ, 30 ਬੋਰ ਅਤੇ ਇਕ ਮੋਟਰਸਾਈਕਲ ਬਿਨਾਂ ਨੰਬਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜੋ ਆਪਣੇ ਸਾਥੀ ਸੁਖਦੀਪ ਸਿੰਘ ਉਰਫ਼ ਸੁੱਖ ਪੁੱਤਰ ਜਸਵਿੰਦਰ ਸਿੰਘ ਵਾਸੀ ਛੇਹਰਟਾ, ਅੰਮ੍ਰਿਤਸਰ ਨਾਲ ਮਿਲ ਕੇ ਨਾਜਾਇਜ਼ ਅਸਲੇ ਦੀ ਵਰਤੋਂ ਕਰਦੇ ਹੋਏ 1ਗਿਰੋਹ ਦੌਰਾਨ ਲੋਕਾਂ ਨੂੰ ਡਰਾਉਣ-ਧਮਕਾਉਣ, ਲੁੱਟਾਂ-ਖੋਹਾਂ ਕਰਨ ਅਤੇ ਫਿਰੌਤੀ ਮੰਗਣ ਦੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਸਨ।

ਇਹ ਵੀ ਪੜ੍ਹੋ- ਪਾਕਿ ਜੇਲ੍ਹ ’ਚ ਬੰਦ ਭਾਰਤੀ ਕੈਦੀ ਦੀ ਹੋਈ ਮੌਤ, ਮ੍ਰਿਤਕ ਦੇਹ ਨੂੰ ਲਿਆਂਦਾ ਵਤਨ

ਇਨ੍ਹਾਂ ਦੀ ਮਦਦ ਵਿਦੇਸ਼ 'ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ,ਸਤਬੀਰ ਸਿੰਘ ਸੱਤਾ ਅਤੇ ਯਾਦਵਿੰਦਰ ਸਿੰਘ ਯਾਦਾ ਕਰਦੇ ਸਨ। ਇਹ ਸਾਰੇ ਵਟਸਐਪ ਰਾਹੀਂ ਵਰਚੁਅਲ ਨੰਬਰਾਂ ਦੀ ਮਦਦ ਨਾਲ ਇਕ-ਦੂਸਰੇ ਨਾਲ ਗੱਲਾਂ ਕਰਦੇ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਿਚ ਸਫ਼ਲ ਹੁੰਦੇ ਸਨ। ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਉਕਤ 5 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News