ਕਤਲ ਕੇਸ ’ਚ ਮੁਲਜ਼ਮ ਨੂੰ ਮਿਲੀ ਜ਼ਮਾਨਤ

Sunday, Dec 17, 2023 - 05:42 PM (IST)

ਕਤਲ ਕੇਸ ’ਚ ਮੁਲਜ਼ਮ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ (ਸੁਸ਼ੀਲ) : ਸੂਰਜ ਕਤਲ ਕੇਸ 'ਚ ਇਕ ਸਾਲ ਤੋਂ ਬੁੜੈਲ ਜੇਲ੍ਹ 'ਚ ਬੰਦ ਮੌਲੀ ਜਾਗਰਾਂ ਦੇ ਰਹਿਣ ਵਾਲੇ ਕੁਨਾਲ ਦੀ ਜ਼ਮਾਨਤ ਜ਼ਿਲ੍ਹਾ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਜ਼ਮਾਨਤ ਪਟੀਸ਼ਨ ਦਾਇਰ ਕਰਦਿਆਂ ਬਚਾਅ ਧਿਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਕੁਨਾਲ ਨੂੰ ਕਤਲ ਕੇਸ ਵਿਚ ਝੂਠਾ ਫਸਾਇਆ ਗਿਆ ਹੈ। ਉਹ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹੈ ਅਤੇ ਉਸ ਨੇ ਕੋਈ ਜ਼ੁਰਮ ਨਹੀਂ ਕੀਤਾ ਹੈ।

ਪੁਲਸ ਨੇ ਇਸ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਸਰਕਾਰੀ ਵਕੀਲ ਨੇ ਕੁਨਾਲ ਦੀ ਜ਼ਮਾਨਤ ਦਾ ਵਿਰੋਧ ਕੀਤਾ ਕਿ ਜੇਕਰ ਮੁਲਜ਼ਮ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ ਫ਼ਰਾਰ ਹੋ ਸਕਦਾ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੁਨਾਲ ਨੂੰ ਜ਼ਮਾਨਤ ਦੇ ਦਿੱਤੀ ਹੈ।
       
 


author

Babita

Content Editor

Related News