ਨਾਬਾਲਗਾ ਨਾਲ ਜਬਰ-ਜ਼ਨਾਹ ਦੇ ਮਾਮਲੇ ''ਚ ਦੋਸ਼ੀ ਨੂੰ 10 ਸਾਲ ਦੀ ਕੈਦ
Saturday, Mar 24, 2018 - 07:06 AM (IST)

ਜਲੰਧਰ, (ਜਤਿੰਦਰ, ਭਾਰਦਵਾਜ)- ਐਡੀਸ਼ਨਲ ਸੈਸ਼ਨ ਜੱਜ ਸ਼੍ਰੀਮਤੀ ਹਰਜੀਤ ਕੌਰ ਕਾਲੇਕਾ ਦੀ ਅਦਾਲਤ ਵੱਲੋਂ ਕੁਲਦੀਪ ਸਿੰਘ ਵਾਸੀ ਪਿੰਡ ਕੋਹਾਲਾ ਨੂੰ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ, 5 ਹਜ਼ਾਰ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ 'ਤੇ 6 ਮਹੀਨੇ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ। ਇਸ ਮਾਮਲੇ ਵਿਚ ਸ਼ਿਕਾਇਤ ਕਰਤਾ ਵੱਲੋਂ ਥਾਣਾ ਮਕਸੂਦਾਂ ਵਿਚ ਰਿਪੋਰਟ ਦਰਜ ਕਰਵਾਈ ਗਈ ਸੀ ਕਿ ਕੁਲਦੀਪ ਸਿੰਘ ਉਸਦੀ ਨਾਬਾਲਗ ਲੜਕੀ ਨੂੰ ਵਰਗਲਾ-ਫੁਸਲਾ ਕੇ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਲੈ ਗਿਆ। ਬਾਅਦ ਵਿਚ ਪੁਲਸ ਨੇ ਦੋਸ਼ੀ ਕੁਲਦੀਪ ਸਿੰਘ ਨੂੰ ਗ੍ਰਿ੍ਰਫਤਾਰ ਕਰ ਕੇ ਲੜਕੀ ਉਸਦੇ ਕਬਜ਼ੇ ਤੋਂ ਬਰਾਮਦ ਕਰ ਲਈ ਸੀ।