ਜਾਅਲੀ ਕਰੰਸੀ ਦੇ ਮਾਮਲੇ ਵਿਚ ਦੋਸ਼ੀ ਨੂੰ 7 ਸਾਲ ਦੀ ਕੈਦ
Thursday, Nov 23, 2017 - 06:58 AM (IST)

ਜਲੰਧਰ, (ਜਤਿੰਦਰ, ਭਾਰਦਵਾਜ)- ਐਡੀਸ਼ਨ ਸੈਸ਼ਨ ਜੱਜ ਸ਼੍ਰੀਮਤੀ ਹਰਵੀਨ ਭਾਰਦਵਾਜ ਦੀ ਅਦਾਲਤ ਵਲੋਂ ਜਾਅਲੀ ਕਰੰਸੀ ਦੇ ਮਾਮਲੇ ਵਿਚ ਸਰਤਾਜ ਸਿੰਘ ਨਿਵਾਸੀ ਪੰਜਾਬੀ ਬਾਗ ਮਿੱਠਾਪੁਰ ਨੂੰ ਦੋਸ਼ ਸਾਬਤ ਹੋ ਜਾਣ 'ਤੇ 8 ਹਜ਼ਾਰ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ 'ਤੇ ਇਕ ਮਹੀਨੇ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ। ਇਸ ਮਾਮਲੇ ਵਿਚ ਥਾਣਾ ਨੰ. 4 ਦੀ ਪੁਲਸ ਵਲੋਂ ਜਾਅਲੀ ਕਰੰਸੀ ਦੇ ਮਾਮਲੇ ਵਿਚ ਸਰਤਾਜ ਸਿੰਘ ਪੁੱਤਰ ਪੂਰਨ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਸੀ।