6ਵੀਂ ਜਮਾਤ ਦੀ ਬੱਚੀ ਨੂੰ ਅਗਵਾ ਕਰਕੇ ਕੀਤਾ ਸੀ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ
Saturday, Sep 23, 2023 - 04:22 PM (IST)
![6ਵੀਂ ਜਮਾਤ ਦੀ ਬੱਚੀ ਨੂੰ ਅਗਵਾ ਕਰਕੇ ਕੀਤਾ ਸੀ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ](https://static.jagbani.com/multimedia/2023_8image_10_42_576013297rape.jpg)
ਜਲੰਧਰ (ਜਤਿੰਦਰ, ਭਾਰਦਵਾਜ)- ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਅਦਾਲਤ ਵੱਲੋਂ ਦੋਸ਼ੀ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵੱਲੋਂ ਰਮੇਸ਼ ਉਰਫ਼ ਛੋਟੂ ਨਿਵਾਸੀ ਪੁਰਾਣੀ ਦਾਣਾ ਮੰਡੀ ਕਰਤਾਰਪੁਰ ਨੂੰ ਇਕ ਛੇਵੀਂ ਜਮਾਤ ਦੀ ਨਾਬਾਲਗ ਬੱਚੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਵਰਗਲਾ ਫੁਸਲਾ ਕੇ ਅਗਵਾ ਕਰਨ ਅਤੇ ਉਸ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੰਦੇ ਹੋਏ 20 ਸਾਲ ਦੀ ਕੈਦ ਸੁਣਾਈ।
ਇਹ ਵੀ ਪੜ੍ਹੋ-ਅਹਿਮ ਖ਼ਬਰ: ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ 12 ਟਰੇਨਾਂ 7 ਦਿਨਾਂ ਲਈ ਰਹਿਣਗੀਆਂ ਰੱਦ
ਇਸ ਦੇ ਨਾਲ ਹੀ 60 ਹਜ਼ਾਰ ਰੁਪਏ ਜੁਰਮਾਨਾ ਅਤੇ ਜੁਰਮਾਨਾ ਨਾ ਦੇਣ ’ਤੇ ਇਕ ਸਾਲ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ ਹੈ। ਇਸ ਮਾਮਲੇ ’ਚ 6 ਮਾਰਚ 2021 ਨੂੰ ਥਾਣਾ ਕਰਤਾਰਪੁਰ ਦੀ ਪੁਲਸ ਨੇ ਪੀੜਤ ਲੜਕੀ ਦੇ ਪਿਤਾ ’ਤੇ ਰਿਪੋਰਟ ਦਰਜ ਕੀਤੀ ਸੀ।
ਇਹ ਵੀ ਪੜ੍ਹੋ- ਏਜੰਸੀਆਂ ਦੀ ਸਖ਼ਤ ਕਾਰਵਾਈ, ਜਲੰਧਰ 'ਚ ਹਰਦੀਪ ਨਿੱਝਰ ਦੇ ਘਰ 'ਤੇ ਲਗਾਇਆ ਨੋਟਿਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ