ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਕੈਦ
Sunday, Nov 19, 2017 - 04:09 PM (IST)

ਪਟਿਆਲਾ — ਪਟਿਆਲਾ ਦੀ ਵਧੀਕ ਸੈਸ਼ਨ ਜੱਜ ਡਾ. ਰਜਨੀਸ਼ ਦੀ ਸਪੈਸ਼ਲ ਅਦਾਲਤ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਦੇ ਮਾਮਲੇ 'ਚ ਆਨੰਦ ਨਿਵਾਸੀ ਬਾਬਾ ਸ਼੍ਰੀ ਚੰਦ ਕਾਲੋਨੀ ਐੱਸ. ਐੱਸ. ਟੀ. ਨੂੰ ਦੋਸ਼ੀ ਕਰਾਰ ਦਿਤਾ ਹੈ ਤੇ ਉਸ ਨੂੰ 10 ਸਾਲ ਦੀ ਕੈਦ ਤੇ 20 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀ ਦੇ ਖਿਲਾਫ ਇਕ ਵਿਅਕਤੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਾਈ ਸੀ ਕਿ ਉਸ ਦੀ ਨਾਬਾਲਗ ਲੜਕੀ ਬਾਰਵੀਂ ਜਮਾਤ 'ਚ ਪੜ੍ਹਦੀ ਹੈ। ਬੋਰਡ ਦੇ ਇਮਤਿਹਾਨਾਂ ਕਾਰਨ ਉਹ ਭੱਟੀਆਂ ਇਲਾਕੇ 'ਚ ਟਿਊਸ਼ਨ ਪੜ੍ਹਨ ਜਾਂਦੀ ਸੀ। ਵਾਰਦਾਤ ਵਾਲੇ ਦਿਨ ਉਹ ਟਿਊਸ਼ਨ ਪੜ੍ਹਨ ਗਈ ਪਰ ਘਰ ਵਾਪਸ ਨਹੀਂ ਪਰਤੀ। ਇਸ ਦੌਰਾਨ ਪਤਾ ਲੱਗਾ ਕਿ ਏ. ਸੀ. ਰਿਪੇਰਅਰ ਦੀ ਦੁਕਾਨ ਤੇ ਕੰਮ ਕਰਨ ਵਾਲਾ ਲੜਕਾ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੇ ਲੜਕੀ ਨੂੰ ਬਰਾਮਦ ਕਰਕੇ ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ 21 ਫਰਵਰੀ 2017 ਨੂੰ ਥਾਣਾ ਕੋਤਵਾਲੀ 'ਚ ਕੇਸ ਦਰਜ ਕੀਤਾ ਸੀ।