ਜਲੰਧਰ 'ਚ NRI ਦਾ ਕਤਲ ਕਰਨ ਵਾਲੇ ਮੁਲਜ਼ਮ ਨੇ ਕੀਤਾ ਸਰੰਡਰ, ਪਤਨੀ ਵੀ ਗ੍ਰਿਫ਼ਤਾਰ

12/11/2023 10:14:20 PM

ਜਲੰਧਰ (ਮਹੇਸ਼): ਸ਼ਨੀਵਾਰ ਨੂੰ ਢਿੱਲਵਾਂ ਰੋਡ 'ਤੇ ਸਥਿਤ ਇਕ ਮੈਰਿਜ ਪੈਲੇਸ 'ਚ ਜਨਮ ਦਿਨ ਦੀ ਪਾਰਟੀ ਦੌਰਾਨ ਰਿਸ਼ਤੇਦਾਰਾਂ ਵਿਚ ਝਗੜੇ ਤੋਂ ਬਾਅਦ ਗੋਲ਼ੀਆਂ ਚੱਲ ਗਈਆਂ, ਜਿਸ ਦੌਰਾਨ 2 ਨੌਜਵਾਨਾਂ ਦੇ ਗੋਲ਼ੀ ਲੱਗੀ, ਜਿਸ ਨਾਲ ਇਕ NRI ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਸੀ, ਜੋ ਅਮਰੀਕਾ ਦਾ ਸਿਟੀਜ਼ਨ ਸੀ। ਇਸ ਮਾਮਲੇ ਵਿਚ ਅੱਜ ਮੁਲਜ਼ਮ ਸੁਰਜੀਤ ਸਿੰਘ ਨੇ ਪੁਲਸ ਅੱਗੇ ਸਰੰਡਰ ਕਰ ਦਿੱਤਾ ਹੈ। ਇਹ ਵਿਅਕਤੀ ਮ੍ਰਿਤਕ ਦਲਜੀਤ ਸਿੰਘ ਦਾ ਸਾਂਢੂ ਹੈ।

ਇਹ ਖ਼ਬਰ ਵੀ ਪੜ੍ਹੋ - ਗੋਗਾਮੇੜੀ ਕਤਲਕਾਂਡ 'ਚ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਫ਼ੌਜੀ ਸਣੇ 3 ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਜਨਮ ਦਿਨ ਪਾਰਟੀ ਦੌਰਾਨ ਹੋਈ ਲੜਾਈ ਵਿਚ ਦਲਜੀਤ ਸਿੰਘ ਦੇ ਸਾਂਢੂ ਸੁਰਜੀਤ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਗੋਲ਼ੀ ਚਲਾਈ ਸੀ। ਡਾ. ਬੀ.ਐੱਸ. ਜੌਹਲ ਨੇ ਦੱਸਿਆ ਕਿ ਦਲਜੀਤ ਸਿੰਘ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਸੀ ਅਤੇ ਉਸ ਦੀ ਛਾਤੀ ਵਿਚ ਗੋਲ਼ੀ ਲੱਗੀ ਸੀ। ਇਲਾਜ ਸ਼ੁਰੂ ਹੋਣ ਤੋਂ 15 ਮਿੰਟ ਬਾਅਦ ਹੀ ਦਲਜੀਤ ਸਿੰਘ (35) ਨੇ ਦਮ ਤੋੜ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ 'ਚ ਪੰਜਾਬੀ ਨੌਜਵਾਨ ਦਾ ਕਤਲ, ਜਦ ਖੁੱਲ੍ਹੇ ਅੰਦਰਲੇ ਭੇਤ ਤਾਂ ਸਭ ਰਹਿ ਗਏ ਦੰਗ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਰਾਮਾ ਮੰਡੀ ਦੇ ਮੁਖੀ ਰਵਿੰਦਰ ਕੁਮਾਰ ਨੇ ਕਿਹਾ ਕਿ ਅੱਜ ਇਸ ਮਾਮਲੇ ਵਿਚ ਸੁਰਜੀਤ ਸਿੰਘ ਨੇ ਪੁਲਸ ਅੱਗੇ ਸਰੰਡਰ ਕਰ ਦਿੱਤਾ। ਪੁਲਸ ਵੱਲੋਂ ਉਸ ਦਾ 2 ਦਿਨ ਦਾ ਰਿਮਾਂਡ ਵੀ ਲਿਆ ਗਿਆ ਹੈ। ਸੁਰਜੀਤ ਸਿੰਘ ਵੱਲੋਂ ਕਤਲ ਕਰਨ ਲਈ ਵਰਤੀ ਗਈ ਰਿਵਾਲਰ ਦੀ ਅਜੇ ਰਿਕਵਰੀ ਨਹੀਂ ਹੋਈ। ਇਸ ਤੋਂ ਇਲਾਵਾ ਸੁਰਜੀਤ ਸਿੰਘ ਦੀ ਪਤਨੀ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ ਤੇ ਪੁਲਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


Anmol Tagra

Content Editor

Related News