ਉਧਾਰ ਦਿੱਤੇ ਪੈਸੇ ਮੰਗਣ ਵਾਲੇ ਨੌਜਵਾਨ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
Friday, Nov 08, 2024 - 06:32 PM (IST)
ਭੁਲੱਥ (ਰਜਿੰਦਰ)- ਉਧਾਰ ਦਿੱਤੇ ਪੈਸਿਆਂ ਨੂੰ ਵਾਪਸ ਮੰਗਣ ਵਾਲੇ ਨੌਜਵਾਨ ਦੇ ਸਿਰ ਵਿਚ ਗੰਡਾਸੀ ਮਾਰ ਕੇ ਕਤਲ ਕਰਨ ਵਾਲੇ ਵਿਅਕਤੀ ਨੂੰ ਬੇਗੋਵਾਲ ਪੁਲਸ ਨੇ ਕਾਬੂ ਕਰ ਲਿਆ ਹੈ। ਇਹ ਜਾਣਕਾਰੀ ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਨੇ ਆਪਣੇ ਦਫਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ।
ਉਨ੍ਹਾਂ ਦਸਿਆ ਕਿ ਪਹਿਲੀ ਨਵੰਬਰ ਨੂੰ ਮਨਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਨੰਗਲ ਲੁਬਾਣਾ ਦੇਰ ਸ਼ਾਮ ਆਪਣੇ ਚਾਚੇ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਆਪਣੇ ਉਧਾਰ ਦਿੱਤੇ ਪੈਸਿਆ ਦੀ ਗੱਲ ਕਰਨ ਲਈ ਪਿੰਡ ਵਿਚ ਹੀ ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਦੇ ਘਰ ਜਾ ਰਹੇ ਸੀ ਤਾਂ ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਰਮਨਪ੍ਰੀਤ ਕੌਰ ਇਨ੍ਹਾਂ ਨੂੰ ਆਪਣੇ ਘਰ ਤੋਂ ਥੋੜ੍ਹਾ ਪਿੱਛੇ ਹੀ ਗਲੀ ਵਿਚ ਮਿਲ ਪਏ, ਜਿੱਥੇ ਮਨਪ੍ਰੀਤ ਸਿੰਘ ਨੇ ਗੁਰਪ੍ਰੀਤ ਸਿੰਘ ਨੂੰ ਉਧਾਰ ਦਿੱਤੇ ਪੈਸਿਆਂ ਬਾਰੇ ਪੁੱਛਿਆ।
ਇਹ ਵੀ ਪੜ੍ਹੋ- ਅਕਾਲੀ ਦਲ ਦਾ ਗੜ੍ਹ ਰਹੇ ਹਲਕਾ ਚੱਬੇਵਾਲ ’ਚ ਸੌਖਾ ਨਹੀਂ 'ਆਪ' ਲਈ ਰਾਹ, ਜਾਣੋ ਕੀ ਹੈ ਇਤਿਹਾਸ
ਇਸ ਦੌਰਾਨ ਦੋਵਾਂ ਦੀ ਆਪਸ ਵਿਚ ਤੂੰ-ਤੂੰ, ਮੈਂ-ਮੈਂ ਹੋ ਪਈ। ਇਥੇ ਹੋਏ ਝਗੜੇ ਵਿਚ ਗੁਰਪ੍ਰੀਤ ਸਿੰਘ ਨੇ ਗੰਡਾਸੀ ਦਾ ਵਾਰ ਮਨਪ੍ਰੀਤ ਸਿੰਘ ਦੇ ਸਿਰ ਵਿਚ ਕੀਤਾ। ਜਿਸ 'ਤੇ ਮਨਪ੍ਰੀਤ ਸਿੰਘ ਬੇਹੋਸ਼ ਹੋ ਕੇ ਜਮੀਨ 'ਤੇ ਡਿੱਗ ਪਿਆ। ਜਿਸ ਨੂੰ ਉਸ ਦੇ ਚਾਚੇ ਕੁਲਵੰਤ ਸਿੰਘ ਆਦਿ ਨੇ ਸਵਾਰੀ ਦਾ ਪ੍ਰਬੰਧ ਕਰਕੇ ਇਲਾਜ ਲਈ ਸਿਵਲ ਹਸਪਤਾਲ ਭੁਲੱਥ ਲਿਆਂਦਾ। ਜਿੱਥੇ ਡਾਕਟਰ ਨੇ ਮੁੱਢਲੀ ਸਹਾਇਤਾ ਦੇ ਕੇ ਮਨਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ। ਸਿਵਲ ਹਸਪਤਾਲ ਕਪੂਰਥਲਾ ਪੁੱਜਣ 'ਤੇ ਉੱਥੇ ਡਿਊਟੀ ਡਾਕਟਰ ਨੇ ਚੈੱਕ ਕਰਨ ਤੋਂ ਬਾਅਦ ਇਲਾਜ ਲਈ ਗੁਰੂ ਨਾਨਕ ਸਿਵਲ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਿੱਥੇ ਮਨਪ੍ਰੀਤ ਸਿੰਘ ਦੀ 4 ਨਵੰਬਰ ਨੂੰ ਸਿਰ ਵਿਚ ਜ਼ਿਆਦਾ ਸੱਟ ਹੋਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ।
ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਨੇ ਦਸਿਆ ਕਿ ਕੁਲਵੰਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਨੰਗਲ ਲੁਬਾਣਾ ਨੇ ਇਸ ਸਬੰਧੀ ਬੇਗੋਵਾਲ ਪੁਲਸ ਨੂੰ ਦਿੱਤੇ ਬਿਆਨਾਂ ਰਾਹੀ ਦਸਿਆ ਕਿ ਉਸ ਦਾ ਭਤੀਜਾ ਮਨਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਨੰਗਲ ਲੁਬਾਣਾ ਪਿੰਡ ਵਿਚ ਹੀ ਖੇਤੀਬਾੜੀ ਦਾ ਕੰਮ ਕਾਰ ਕਰਦਾ ਸੀ ਅਤੇ ਉਸ ਨਾਲ ਦਿਲ ਦੀ ਹਰ ਗੱਲ ਸਾਂਝੀ ਕਰ ਲੈਦਾ ਸੀ। ਮਨਪ੍ਰੀਤ ਸਿੰਘ ਨੇ ਉਸ ਨੂੰ ਲਗਭਗ 2 ਮਹੀਨੇ ਪਹਿਲਾਂ ਦੱਸਿਆ ਸੀ ਕਿ ਉਸ ਨੇ ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਨੂੰ 40 ਹਜ਼ਾਰ ਰੁਪਏ ਉਧਾਰੇ ਦਿੱਤੇ ਸਨ। ਜਿਸ ਨੇ ਕਈ ਵਾਰ ਪੈਸੇ ਮੰਗਣ 'ਤੇ ਵਾਪਸ ਨਹੀਂ ਕੀਤੇ, ਜਿਸ ਦਾ ਲਿਖਤੀ ਰਾਜੀਨਾਮਾ ਵੀ ਹੋਇਆ ਸੀ।
ਇਹ ਵੀ ਪੜ੍ਹੋ-ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਜਵਾਨ ਪੁੱਤ ਨੂੰ ਇਸ ਹਾਲ 'ਚ ਵੇਖ ਭੁੱਬਾਂ ਮਾਰ ਰੋਏ ਮਾਪੇ
ਹੁਣ ਦਾ ਇਹ ਸਾਰਾ ਵਾਕਿਆ ਉਸ ਨੇ ਆਪਣੇ ਅੱਖੀਂ ਵੇਖਿਆ ਹੈ। ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਰਮਨਪ੍ਰੀਤ ਕੌਰ ਨੇ ਉਧਾਰੇ ਦਿੱਤੇ ਪੈਸੇ ਮੰਗਣ ਅਤੇ ਮਨਪ੍ਰੀਤ ਸਿੰਘ ਨੂੰ ਰੰਜਿਸ਼ ਵਿਚ ਗਹਿਰੀ ਸੱਟ ਮਾਰੀ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਡੀ. ਐੱਸ. ਪੀ. ਭੁਲੱਥ ਨੇ ਦਸਿਆ ਕਿ ਇਸ ਮਾਮਲੇ ਵਿਚ ਬੇਗੋਵਾਲ ਪੁਲਸ ਵੱਲੋਂ ਪਿਛਲੇ ਦਿਨੀਂ ਕੁਲਵੰਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਨੰਗਲ ਲੁਬਾਣਾ ਦੇ ਬਿਆਨਾਂ 'ਤੇ ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਉਸ ਦੀ ਪਤਨੀ ਰਮਨਪ੍ਰੀਤ ਕੌਰ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਜਿਸ ਉਪਰੰਤ ਐੱਸ. ਐੱਸ. ਪੀ. ਕਪੂਰਥਲਾ ਸ਼੍ਰੀਮਤੀ ਵਤਸਲਾ ਗੁਪਤਾ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਬੇਗੋਵਾਲ ਪੁਲਸ ਵੱਲੋਂ ਕਤਲ ਕੇਸ ਵਿੱਚ ਲੜੀਂਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ 'ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8