ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !

Tuesday, Aug 18, 2026 - 04:04 PM (IST)

ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !

ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)- ਪਠਾਨਕੋਟ 'ਚ 75 ਸਾਲਾ ਮਹਿਲਾ ਦੇ ਕਤਲ ਦੇ ਮਾਮਲੇ ਨੂੰ ਪੁਲਸ ਨੇ ਚੰਦ ਘੰਟਿਆਂ ਦੇ ਅੰਦਰ ਸੁਲਝਾਉਂਦਿਆਂ ਕਥਿਤ ਮੁਲਜ਼ਮ ਨੂੰ ਗ੍ਰਿਫਤਾਰਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪਠਾਨਕੋਟ ਦੇ (ਐਡੀਸ਼ਨਰ ਚਾਰਜ) ਐਸਐਸਪੀ ਅਦਿੱਤਿਆ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਸ ਦੀ ਤੇਜ਼ ਕਾਰਵਾਈ ਕਾਰਨ ਮਾਮਲੇ ਵਿੱਚ ਵੱਡੀ ਸਫਲਤਾ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਪਠਾਨਕੋਟ 'ਚ 75 ਸਾਲਾ ਮਹਿਲਾ ਦਾ ਉਸਦੇ ਘਰ ਅੰਦਰ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਸਮੇਂ ਮਹਿਲਾ ਘਰ ਵਿੱਚ ਇਕੱਲੀ ਸੀ, ਜਦਕਿ ਉਸਦਾ ਪਤੀ ਅਤੇ ਪੁੱਤਰ ਕਿਸੇ ਕੰਮ ਲਈ ਬਾਹਰ ਗਏ ਹੋਏ ਸਨ। ਘਰ ਵਿੱਚੋਂ ਚੀਕਾਂ ਦੀਆਂ ਆਵਾਜ਼ਾਂ ਸੁਣਨ ਤੋਂ ਬਾਅਦ ਗੁਆਂਢੀਆਂ ਨੇ ਮੌਕੇ ’ਤੇ ਪਹੁੰਚ ਕੇ ਦਰਵਾਜ਼ਾ ਖੋਲ੍ਹਿਆ ਤਾਂ ਮਹਿਲਾ ਲਹੂ-ਲੁਹਾਨ ਹਾਲਤ ਵਿੱਚ ਮਿਲੀ। ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

 ਇਹ ਵੀ ਪੜ੍ਹੋ-ਪੰਜਾਬ ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ ਲਾਗੂ, PWD ਨੇ ਲਿਆ ਵੱਡਾ ਫੈਸਲਾ

ਐਸਐਸਪੀ ਅਦਿੱਤਿਆ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਤਲ ਦੇ ਮਾਮਲੇ ਵਿੱਚ ਕਥਿਤ ਮੁਲਜ਼ਮ ਵਰੁਣ ਕੁਮਾਰ ਜੋ ਉਸੇ ਮੁਹੱਲੇ ਦਾ ਰਹਿਣ ਵਾਲਾ ਸੀ ਪੁਲਸ ਨੇ  ਚੰਦ ਘੰਟਿਆਂ ਦੇ ਅੰਦਰ ਕਾਬੂ ਕਰ ਲਿਆ ਹੈ। ਪੁਲਸ ਵੱਲੋਂ ਮੁਲਜ਼ਮ ਵੱਲੋਂ ਘਟਨਾ ਸਮੇਂ ਵਰਤੇ ਗਏ ਹਥਿਆਰ ਅਤੇ ਕੱਪੜੇ ਵੀ ਉਸਦੇ ਬਰਾਮਦ ਕਰ ਲਏ ਹਨ।  ਅੱਜ ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈ ਕੇ ਇਸ ਦੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵਾਰਦਾਤ ਦੇ ਪਿੱਛੇ ਅਸਲ ਕਾਰਨ, ਕਤਲ ਵਿੱਚ ਵਰਤੇ ਹਥਿਆਰ ਅਤੇ ਹੋਰ ਸਾਥੀਆਂ ਦੀ ਭੂਮਿਕਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

 ਇਹ ਵੀ ਪੜ੍ਹੋ- ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ ਬਚਾ ਸਕਿਆ ਜਾਨ, ਹੋਈ ਮੌਤ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮਹਿਲਾ ਦੇ ਸਿਰ ’ਤੇ ਲੋਹੇ ਦੀ ਭਾਰੀ ਰਾਡ ਨਾਲ ਹਮਲਾ ਕੀਤਾ ਗਿਆ ਸੀ। ਚਿਹਰੇ ਅਤੇ ਗਰਦਨ ’ਤੇ ਵੀ ਸੱਟਾਂ ਦੇ ਨਿਸ਼ਾਨ ਮਿਲੇ ਸਨ। ਘਟਨਾ ਤੋਂ ਬਾਅਦ ਪੁਲਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਅਤੇ ਵੱਖ-ਵੱਖ ਤਕਨੀਕੀ ਅਤੇ ਵਿਗਿਆਨਕ ਸਬੂਤਾਂ ਨੂੰ ਖੰਗਾਲਿਆ। ਘਰ ਵਿੱਚ ਲੱਗੇ CCTV ਕੈਮਰੇ ਅਤੇ DVR ਨਾਲ ਵੀ ਛੇੜਛਾੜ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।

ਇਹ ਵੀ ਪੜ੍ਹੋ-21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

ਪਠਾਨਕੋਟ ਪੁਲਸ ਦੀ ਇਸ ਤੇਜ਼ ਕਾਰਵਾਈ ਨਾਲ ਜਿੱਥੇ ਮਾਮਲੇ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਮਿਲੀ ਹੈ, ਉੱਥੇ ਹੀ ਇਲਾਕਾ ਵਾਸੀਆਂ ਵਿੱਚ ਵੀ ਪੁਲਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਭਰੋਸਾ ਵਧਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News