ਸ਼ਰਾਰਤ ਨਾਲ ਗੁਪਤ ਅੰਗ ਰਾਹੀਂ ਢਿੱਡ ’ਚ ਭਰੀ ਹਵਾ, ਵਿਅਕਤੀ ਦੀ ਦਰਦਨਾਕ ਮੌਤ

Tuesday, Feb 27, 2024 - 06:35 PM (IST)

ਸ਼ਰਾਰਤ ਨਾਲ ਗੁਪਤ ਅੰਗ ਰਾਹੀਂ ਢਿੱਡ ’ਚ ਭਰੀ ਹਵਾ, ਵਿਅਕਤੀ ਦੀ ਦਰਦਨਾਕ ਮੌਤ

ਤਰਨਤਾਰਨ (ਰਮਨ ਚਾਵਲਾ)- ਗੁਪਤ ਅੰਗ ’ਚ ਹਵਾ ਭਰਨ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਰਨ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਉਸ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਕਸ਼ਮੀਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮਾਣੇਕੇ ਨੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਭਰਾ ਦਲਬੀਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮਾਣੇਕੇ ਇਕ ਸ਼ੈਲਰ ਵਿਖੇ ਨੌਕਰੀ ਕਰਦਾ ਹੈ। ਉੱਥੇ ਸ਼ਰਾਰਤ ਕਰਦੇ ਹੋਏ ਹਵਾ ਭਰਨ ਵਾਲੀ ਮਸ਼ੀਨ ਨਾਲ ਮੰਨਾ ਵਾਸੀ ਪੱਟੀ ਨੇ ਉਸਦੇ ਭਰਾ ਦੇ ਗੁਪਤ ਅੰਗ ’ਚ ਮਸ਼ੀਨ ਪਾ ਕੇ ਹਵਾ ਭਰ ਦਿੱਤੀ, ਜਿਸ ਨਾਲ ਉਸਦੇ ਪੇਟ ’ਚ ਹਵਾ ਭਰ ਗਈ । ਇਸ ਦੌਰਾਨ ਉਸ ਦੀ ਸਿਹਤ ਵਿਗੜ ਗਈ ਅਤੇ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਥਾਣਾ ਸਿਟੀ ਦੇ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਮੰਨਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News