ਚੰਡੀਗੜ੍ਹ ਸਮੇਤ ਪੰਜਾਬ ਦੀ ਵਿਗੜਣ ਲੱਗੀ ਆਬੋ ਹਵਾ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦੀ AQI ਸਥਿਤੀ

Monday, Oct 28, 2024 - 06:36 PM (IST)

ਚੰਡੀਗੜ੍ਹ ਸਮੇਤ ਪੰਜਾਬ ਦੀ ਵਿਗੜਣ ਲੱਗੀ ਆਬੋ ਹਵਾ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦੀ AQI ਸਥਿਤੀ

ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ 'ਚ 1 ਡਿਗਰੀ ਅਤੇ ਚੰਡੀਗੜ੍ਹ 'ਚ ਤਾਪਮਾਨ 2.2 ਡਿਗਰੀ ਘੱਟ ਗਿਆ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੀ ਸਥਿਤੀ ਵਿੱਚ ਨਾ ਤਾਂ ਖੁਸ਼ਕ ਵਾਤਾਵਰਨ ਤੋਂ ਰਾਹਤ ਮਿਲੇਗੀ ਅਤੇ ਨਾ ਹੀ ਵਧਦੇ ਪ੍ਰਦੂਸ਼ਣ ਤੋਂ।

ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪੱਸ਼ਟੀਕਰਨ

ਇਸ ਦੌਰਾਨ ਪੰਜਾਬ ਵਿੱਚ ਐਤਵਾਰ ਨੂੰ ਪਰਾਲੀ ਸਾੜਨ ਦੇ 138 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ 'ਚ ਜ਼ਿਲ੍ਹਾ ਫ਼ਿਰੋਜ਼ਪੁਰ 32 ਘਟਨਾਵਾਂ ਨਾਲ ਸਭ ਤੋਂ ਉੱਪਰ ਹੈ। ਉਸ ਤੋਂ ਬਾਅਦ ਸੰਗਰੂਰ ਵਿੱਚ 18, ਫਤਿਹਗੜ੍ਹ ਸਾਹਿਬ ਵਿੱਚ 17, ਜਦਕਿ ਪਟਿਆਲਾ ਵਿੱਚ 14 ਅਤੇ ਤਰਨਤਾਰਨ ਵਿੱਚ 13 ਘਟਨਾਵਾਂ ਸਾਹਮਣੇ ਆਈਆਂ ਹਨ।ਹੁਣ ਤੱਕ ਪਰਾਲੀ ਸਾੜਨ ਦੀਆਂ 476 ਘਟਨਾਵਾਂ ਨਾਲ ਅੰਮ੍ਰਿਤਸਰ ਰਾਜ ਵਿੱਚ ਸਭ ਤੋਂ ਉੱਪਰ ਹੈ, ਇਸ ਤੋਂ ਬਾਅਦ ਤਰਨਤਾਰਨ ਵਿੱਚ 375, ਪਟਿਆਲਾ ਵਿੱਚ 250, ਸੰਗਰੂਰ ਵਿੱਚ 182 ਅਤੇ ਫ਼ਿਰੋਜ਼ਪੁਰ ਵਿੱਚ 208 ਘਟਨਾਵਾਂ ਵਾਪਰੀਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?

ਦੇਸ਼ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਪੰਜਾਬ ਵਿੱਚ ਹੀ ਸਾਹਮਣੇ ਆ ਰਹੇ ਹਨ। ਜਿਸ ਦਾ ਅਸਰ ਇਸ ਦੇ ਆਬੋ ਹਵਾ 'ਤੇ ਵੀ ਪੈ ਰਿਹਾ ਹੈ। ਐਤਵਾਰ ਰਾਤ 12 ਵਜੇ ਤੱਕ ਅੰਮ੍ਰਿਤਸਰ ਦਾ AQI 318 ਦਰਜ ਕੀਤਾ ਗਿਆ ਸੀ। ਭਾਵ ਇੱਥੇ ਗ੍ਰੇਪ-2 ਲਾਗੂ ਕੀਤਾ ਗਿਆ ਹੈ। ਇੰਨਾ ਹੀ ਨਹੀਂ ਸ਼ਨੀਵਾਰ-ਐਤਵਾਰ ਰਾਤ 1 ਵਜੇ ਅੰਮ੍ਰਿਤਸਰ 'ਚ ਤਾਪਮਾਨ 440 ਤੱਕ ਪਹੁੰਚ ਗਿਆ ਸੀ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਹਾਲਾਤ ਠੀਕ ਨਹੀਂ ਹਨ। ਇੱਥੋਂ ਦੇ ਸੈਕਟਰ 53 ਵਿੱਚ AQI 224 ਦਰਜ ਕੀਤਾ ਗਿਆ। ਐਤਵਾਰ ਰਾਤ 11 ਵਜੇ AQI 343 'ਤੇ ਪਹੁੰਚ ਗਿਆ ਸੀ। ਜਦੋਂ ਕਿ ਜਲੰਧਰ 'ਚ AQI 180, ਖੰਨਾ 'ਚ 149, ਲੁਧਿਆਣਾ 'ਚ 166, ਮੰਡੀ ਗੋਬਿੰਦਗੜ੍ਹ 'ਚ 222 ਅਤੇ ਪਟਿਆਲਾ 'ਚ 196 ਦਰਜ ਕੀਤਾ ਗਿਆ ਸੀ। ਯਾਨੀ ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ 'ਚ ਗ੍ਰੇਪ-2 ਲਾਗੂ ਹੋ ਚੁੱਕਾ ਹੈ।

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਔਰਤਾਂ ਲਈ ਕਰ'ਤਾ ਇਹ ਐਲਾਨ, ਤੁਸੀਂ ਵੀ ਪੜ੍ਹੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News