ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
Tuesday, Sep 29, 2026 - 11:24 AM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਜੁਆਇੰਟ ਸਕੱਤਰ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਲਾਂਭੇ ਕਰ ਦਿੱਤਾ ਹੈ। ਇਹ ਕਾਰਵਾਈ ਰੂਪ ਕੌਰ ਸੰਧੂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਵਰਗੇ ਹੋਰ ਵੀ ਕਈ ਮਾਮਲਿਆਂ ਬਾਰੇ ਕੀਤੇ ਦਾਅਵੇ ਤੋਂ ਬਾਅਦ ਅਮਲ 'ਚ ਲਿਆਂਦੀ ਗਈ ਹੈ। ਇਸ ਬਾਰੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
ਉਨ੍ਹਾਂ ਦੱਸਿਆ ਕਿ ਰੂਪ ਕੌਰ ਨੂੰ ਵਾਰ-ਵਾਰ ਅਨੁਸ਼ਾਸਨਹੀਣਤਾ ਕਰਨ ਅਤੇ ਗਲਤ ਆਚਰਣ ਦੇ ਦੋਸ਼ਾਂ ਤਹਿਤ ਪਾਰਟੀ 'ਚੋਂ ਬਾਹਰ ਦਾ ਰਾਹ ਦਿਖਾਇਆ ਗਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਫ਼ੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਬਕਾਇਦ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਲਿਆ ਗਿਆ ਹੈ। ਦੱਸਣਯੋਗ ਹੈ ਕਿ ਰੂਪ ਕੌਰ ਨੇ 19 ਸਤੰਬਰ ਨੂੰ ਬਹਿਰੀਨ ਤੋਂ ਆਈ ਔਰਤ ਨੂੰ ਕੈਮਰੇ ਸਾਹਮਣੇ ਲਿਆ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਾਂ 'ਚ ਹੋਈ ਘਟਨਾ ਸਬੰਧੀ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਐੱਫ. ਆਈ. ਆਰ. 'ਚ ਲਾਏ ਦੋਸ਼ਾਂ ਨੂੰ ਦੁਹਰਾਇਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ
ਰੂਪ ਕੌਰ ਨੇ ਕਿਹਾ ਸੀ ਕਿ ਬਹਿਰੀਨ ਦੀ ਔਰਤ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਕਈ ਹੋਰ ਔਰਤਾਂ ਨੇ ਵੀ ਉਨ੍ਹਾਂ ਨਾਲ ਸੰਪਰਕ ਕੀਤਾ ਹੈ। ਰੂਪ ਕੌਰ ਨੇ ਦਾਅਵਾ ਕੀਤਾ ਕਿ ਔਰਤਾਂ ਨੇ ਅਜਿਹੇ ਨਾਮਵਰ ਵਿਅਕਤੀਆਂ ਦੇ ਨਾਂ ਲਏ ਹਨ, ਜਿਨ੍ਹਾਂ ਨੇ ਪੰਜਾਬ ਅਤੇ ਵਿਦੇਸ਼ਾਂ 'ਚ ਧਾਰਮਿਕ ਅਤੇ ਸਿਆਸੀ ਹਲਕਿਆਂ 'ਚ ਆਪਣੀ ਚੰਗੀ ਪੈਠ ਬਣਾਈ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
