ਚੰਦੂਮਾਜਰਾ ਤੇ ਰੱਖੜਾ ਦੀ ਬਗ਼ਾਵਤ ਮਗਰੋਂ ਅਕਾਲੀ ਦਲ ਵੱਲੋਂ ਪਟਿਆਲਾ 'ਚ ਵਿਸ਼ਾਲ ਸ਼ਕਤੀ ਪ੍ਰਦਰਸ਼ਨ

Friday, Jul 05, 2024 - 03:21 AM (IST)

ਪਟਿਆਲਾ (ਬਲਜਿੰਦਰ, ਪਰਮੀਤ, ਰਾਣਾ)- ਪਟਿਆਲਾ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਦੀ ਬਗਾਵਤ ਤੋਂ ਬਾਅਦ ਪਾਰਟੀ ਨੇ ਲੋਕ ਸਭਾ ਚੋਣਾਂ ਵਿਚ ਉਮੀਦਵਾਰ ਰਹੇ ਪਾਰਟੀ ਦੇ ਖਜ਼ਾਨਚੀ ਐੱਨ.ਕੇ. ਸ਼ਰਮਾ ਦੀ ਅਗਵਾਈ ਹੇਠ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਕਰ ਕੇ ਇਹ ਸਾਬਤ ਕੀਤਾ ਕਿ ਦੋਵਾਂ ਬਾਗੀਆਂ ਦੇ ਜਾਣ ਮਗਰੋਂ ਵੀ ਪਾਰਟੀ ਦੇ ਆਮ ਵਰਕਰ ਪੂਰੀ ਤਰ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਹਨ।

ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਨ.ਕੇ. ਸ਼ਰਮਾ ਨੇ ਕਿਹਾ ਕਿ ਗਿਣਤੀ ਦੇ ਇਨ੍ਹਾਂ ਬਾਗੀ ਆਗੂਆਂ ਨੂੰ ਛੱਡ ਕੇ ਪੂਰੀ ਪਾਰਟੀ ਸੁਖਬੀਰ ਸਿੰਘ ਬਾਦਲ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਤੇ ਪਾਰਟੀ ਦੀ ਵਰਕਿੰਗ ਕਮੇਟੀ, ਕੋਰ ਕਮੇਟੀ ਸਮੇਤ ਵੱਖ-ਵੱਖ ਵਿੰਗਾਂ ਨੇ 100 ਫੀਸਦੀ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ 'ਤੇ ਭਰੋਸਾ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਬਾਗੀ ਆਗੂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ’ਤੇ ਦਬਾਅ ਬਣਾਉਂਦੇ ਰਹੇ ਕਿ ਭਾਜਪਾ ਨਾਲ ਸਮਝੌਤਾ ਕੀਤਾ ਪਰ ਸੁਖਬੀਰ ਬਾਦਲ ਨੇ ਸਪਸ਼ਟ ਕਰ ਦਿੱਤਾ ਸੀ ਕਿ ਉਹ ਸਿਧਾਂਤਾਂ ਨਾਲ ਕਦੇ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਲਈ ਪੰਜਾਬ ਅਤੇ ਇਸ ਦੇ ਮਸਲੇ ਪਹਿਲਾਂ ਹਨ ਤੇ ਵੋਟਾਂ ਲੈਣ ਵਾਸਤੇ ਪਾਰਟੀ ਕਦੇ ਇਨ੍ਹਾਂ ਮਸਲਿਆਂ ’ਤੇ ਸਮਝੌਤਾ ਨਹੀਂ ਕਰੇਗੀ।

ਇਹ ਵੀ ਪੜ੍ਹੋ- ਨਿਵੇਕਲੀ ਪਹਿਲ : ਹੁਣ ਸਰਕਾਰੀ ਸਕੂਲ ਖ਼ਰੀਦਣਗੇ ਜੇਲ੍ਹਾਂ 'ਚ ਬੰਦ ਕੈਦੀਆਂ ਵੱਲੋਂ ਬਣਾਇਆ ਗਿਆ ਫਰਨੀਚਰ

ਉਨ੍ਹਾਂ ਨੇ ਸਮੁੱਚੇ ਵਰਕਰਾਂ ਨੂੰ ਇਹ ਆਖਿਆ ਕਿ ਉਨ੍ਹਾਂ ਨੂੰ ਕਿਸੇ ਦਾ ਵੀ ਦਬਾਅ ਝੱਲਣ ਦੀ ਲੋੜ ਨਹੀਂ ਹੈ, ਪਾਰਟੀ ਪੂਰੀ ਤਰ੍ਹਾਂ ਆਪਣੇ ਵਰਕਰਾਂ ਨਾਲ ਡੱਟ ਕੇ ਖੜ੍ਹੀ ਹੈ। ਇਸ ਮੌਕੇ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਚੰਦੂਮਾਜਰਾ ਤੇ ਰੱਖੜਾ ਨੂੰ ਪਿਛਲੇ 30 ਸਾਲਾਂ ਤੋਂ ਅਕਾਲੀ ਦਲ ਨੂੰ ਹਰਵਾਉਣ ਲਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੁਆਫੀ ਮੰਗਣੀ ਚਾਹੀਦੀ ਸੀ ਤੇ ਦੱਸਣਾ ਚਾਹੀਦਾ ਸੀ ਕਿ ਅਸੀਂ ਭਾਵੇਂ ਵੱਡੇ-ਵੱਡੇ ਅਹੁਦੇ ਲੈ ਲਏ ਪਰ ਅਸੀਂ ਕਿਸੇ ਹੋਰ ਆਗੂ ਨੂੰ ਜਿੱਤਣ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਵਿਚ ਵੀ ਪਾਰਟੀ ਦੀ ਹਾਰ ਲਈ ਇਹ ਦੋਵੇਂ ਆਗੂਆਂ ਦੇ ਨਾਲ-ਨਾਲ ਢੀਂਡਸਾ ਵੀ ਜ਼ਿੰਮੇਵਾਰ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਾਰਟੀ ਨੇ ਤਾਂ ਪਰਮਿੰਦਰ ਢੀਂਡਸਾ ਨੂੰ ਪਟਿਆਲਾ ਤੋਂ ਚੋਣ ਲੜਨ ਦੀ ਪੇਸ਼ਕਸ਼ ਵੀ ਕੀਤੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਐੱਨ.ਕੇ. ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਸ਼ੁਤਰਾਣਾ ਤੇ ਨਾਭਾ ਹਲਕੇ ਵਿਚ ਵੀ ਮੀਟਿੰਗਾਂ ਕੀਤੀਆਂ ਹਨ ਤੇ ਜੋ ਫੀਡਬੈਕ ਉਨ੍ਹਾਂ ਨੂੰ ਮਿਲ ਰਹੀ ਹੈ, ਉਸ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਕੋਰ ਕਮੇਟੀ ਨੂੰ ਜਾਣੂ ਕਰਵਾਇਆ ਜਾਵੇਗਾ।

ਇਸ ਮੌਕੇ ਹਰਿੰਦਰਪਾਲ ਚੰਦੂਮਾਜਰਾ ਵੱਲੋਂ ਐੱਸ.ਓ.ਆਈ. ਨੂੰ ਗੁੰਡਿਆਂ ਦਾ ਟੋਲਾ ਕਹਿਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਐੱਸ.ਓ.ਆਈ. ਸਮਾਜ ਦੇ ਗਰੀਬ ਤੇ ਕਮਜੋਰ ਵਰਗਾਂ ਦੇ ਬੱਚਿਆਂ ਲਈ ਬਣਾਈ ਜਥੇਬੰਦੀ ਹੈ, ਜਿਸ ਨੇ ਪੰਜਾਬ ਵਿਚ ਕਈ ਵੱਡੇ ਆਗੂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਤੇ ਉਨ੍ਹਾਂ ਨਾਲ ਅਮਿਤ ਰਾਠੀ ਵੀ ਇਸੇ ਐੱਸ.ਓ.ਆਈ. ਤੋਂ ਆਏ ਹਨ। ਉਨ੍ਹਾਂ ਦੱਸਿਆ ਕਿ ਐੱਸ.ਓ.ਆਈ. ਕਾਰਨ ਹੀ ਦੇਸ਼ ’ਚ ਕੀ ਪੰਜਾਬ ਵਿਚ ਪਹਿਲੀ ਵਾਰ ਪੰਜਾਬ ਯੂਥ ਵੈੱਲਫੇਅਰ ਬੋਰਡ ਦਾ ਗਠਨ ਕੀਤਾ ਗਿਆ ਸੀ, ਜੋ ਅੱਜ ਵੀ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ- ਸਹਿਮੀ ਹੋਈ ਇੰਡਸਟਰੀ ਲਈ ਰਾਜਾ ਵੜਿੰਗ ਵੱਲੋਂ ਚੁੱਕੇ ਗਏ ਕਦਮ ਨਾਲ ਉਦਯੋਗਪਤੀਆਂ 'ਚ ਜਾਗੀ ਉਮੀਦ : ਬੈਂਸ

ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਗੁਰਪ੍ਰੀਤ ਸਿੰਘ ਰਾਜੂ ਖੰਨਾ ਜਨਰਲ ਸਕੱਤਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਲਖਬੀਰ ਸਿੰਘ ਲੋਟ ਅਤੇ ਜਸਵਿੰਦਰ ਸਿੰਘ ਜੱਸੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਤੇ ਜਥੇਦਾਰ ਜਸਮੇਰ ਸਿੰਘ ਲਾਛੜੂ, ਕਬੀਰ ਦਾਸ ਹਲਕਾ ਇੰਚਾਰਜ ਸ਼ੁਤਰਾਣਾ, ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਨਾਭਾ, ਅਮਰਿੰਦਰ ਸਿੰਘ ਬਜਾਜ ਪਟਿਆਲਾ ਸਹਿਰੀ, ਅਮਿਤ ਸਿੰਘ ਰਾਠੀ ਜ਼ਿਲਾ ਸ਼ਹਿਰੀ ਪ੍ਰਧਾਨ, ਸਾਧੂ ਸਿੰਘ ਖਲੌਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਵਿਸ਼ਵ ਚੈਂਪੀਅਨ ਟੀਮ ਇੰਡੀਆ ਨੂੰ BCCI ਦਾ ਵੱਡਾ ਤੋਹਫ਼ਾ, 125 ਕਰੋੜ ਰੁਪਏ ਦਾ ਚੈੱਕ ਟੀਮ ਨੂੰ ਕੀਤਾ ਭੇਂਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News