ਅਕਾਲੀ ਲੀਡਰ ਨੇ ‘ਆਪ’ ’ਚ ਜਾਣ ਦੀਆਂ ਚਰਚਾਵਾਂ ’ਤੇ ਲਗਾਈ ਰੋਕ
Monday, Mar 18, 2024 - 06:55 PM (IST)
ਜਲੰਧਰ (ਰਮਨਦੀਪ ਸਿੰਘ ਸੋਢੀ) : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਮ ਆਦਮੀ ਪਾਰਟੀ ਵਿਚ ਜਾਣ ਦੀਆਂ ਚਰਚਾਵਾਂ ’ਤੇ ਚੁੱਪੀ ਤੋੜੀ ਹੈ। ਇਆਲੀ ਨੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਜਾਣ ਦੀਆਂ ਚਰਚਾਵਾਂ ਨੂੰ ਗਲਤ ਦੱਸਿਆ ਹੈ। ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਇਆਲੀ ਨੇ ਕਿਹਾ ਕਿ ਨਾ ਤਾਂ ਉਹ ਪਾਰਟੀ ਛੱਡਣਗੇ ਅਤੇ ਨਾ ਹੀ ਸਿਧਾਂਤ ਛੱਡਣਗੇ। ਉਹ ਪਾਰਟੀ ਦੇ ਸੱਚੇ ਸਿਪਾਹੀ ਹਨ। ਮੇਰੇ ਬਾਰੇ ਜਿਹੜੀਆਂ ਵੀ ਚਰਚਾ ਚੱਲ ਰਹੀ ਹੈ ਉਹ ਗਲਤ ਹੈ, ਮੈਂ ਕਿਸੇ ਕੀਮਤ ’ਤੇ ਅਕਾਲੀ ਦਲ ਨਹੀਂ ਛੱਡਾਂਗਾ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਨਵੇਂ ਸੈਸ਼ਨਾਂ ਦੀ ਸ਼ੁਰੂਆਤ ਤੋਂ ਪਹਿਲਾਂ ਜਾਰੀ ਕੀਤੇ ਹੁਕਮ
ਇਸ ਦੌਰਾਨ ਇਆਲੀ ਨੇ ਇਹ ਵੀ ਸਾਫ ਕੀਤਾ ਕਿ ਉਨ੍ਹਾਂ ਨੂੰ ਕਈ ਮੌਕੇ ਵੀ ਮਿਲੇ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਪਾਰਟੀ ਨਹੀਂ ਛੱਡੀ ਅਤੇ ਨਾ ਹੀ ਛੱਡਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਮਨਪ੍ਰੀਤ ਇਆਲੀ ਦੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੱਤਭੇਦ ਕਿਸੇ ਤੋਂ ਲੁਕੇ ਨਹੀਂ ਹਨ। ਨਾ ਤਾਂ ਇਆਲੀ ਪਾਰਟੀ ਲੀਡਰਸ਼ਿਪ ਨਾਲ ਕਿਤੇ ਵੇਖੇ ਗਏ ਹਨ ਅਤੇ ਨਾ ਹੀ ਉਹ ਕਿਸੇ ਮੀਟਿੰਗ ਵਿਚ ਸ਼ਮੂਲੀਅਤ ਕਰ ਰਹੇ ਹਨ। ਇਸ ਤੋਂ ਇਲਾਵਾ ਸੁਖਬੀਰ ਬਾਦਲ ਵੱਲੋਂ ਕੱਢੀ ਗਈ ਪੰਜਾਬ ਬਚਾਓ ਯਾਤਰਾ ਵਿਚ ਵੀ ਇਆਲੀ ਕਿਤੇ ਨਜ਼ਰ ਨਹੀਂ ਆਏ ਹਨ ਪਰ ਇਕ ਗੱਲ ਸਾਫ ਹੈ ਕਿ ਇਆਲੀ ਨੇ ਹਾਲੇ ਤਕ ਵਿਰੋਧੀ ਪਾਰਟੀ ਦੇ ਕਿਸੇ ਵੀ ਲੀਡਰ ਨਾਲ ਨਾ ਤਾਂ ਲੁੱਕ-ਛੁੱਪ ਕੇ ਸੰਪਰਕ ਕੀਤਾ ਹੈ ਅਤੇ ਨਾ ਹੀ ਏਜੰਸੀਆਂ ਦੀ ਰੇਡ ਦਾ ਦਬਾਅ ਮੰਨਿਆ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਡਾ. ਰਾਜ ਕੁਮਾਰ ਚੱਬੇਵਾਲ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8