ਪੰਚਾਇਤੀ ਚੋਣਾਂ ਦੌਰਾਨ ਵੱਡੀ ਖ਼ਬਰ, ਅਕਾਲੀ ਆਗੂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

Tuesday, Oct 15, 2024 - 01:23 PM (IST)

ਪੰਚਾਇਤੀ ਚੋਣਾਂ ਦੌਰਾਨ ਵੱਡੀ ਖ਼ਬਰ, ਅਕਾਲੀ ਆਗੂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਸਾਦਿਕ (ਪਰਮਜੀਤ) : ਸਾਦਿਕ ਨੇੜੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮਚਾਕੀ ਖੁਰਦ ਵਿਚ ਪੁਲਸ ਨੇ ਅਕਾਲੀ ਦਲ ਬਾਦਲ ਦੇ ਸਮਰਥਕ ਉਮੀਦਵਾਰ ਨੂੰ ਹਿਰਾਸਤ 'ਚ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅਕਾਲੀ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਸਵਾਲ ਚੁੱਕੇ ਅਤੇ ਦੋਸ਼ ਲਗਾਏ ਕਿ ਉਮੀਦਵਾਰ ਮਨਿੰਦਰ ਸਿੰਘ ਦੀ ਕੁੱਟਮਾਰ ਕੀਤੀ ਗਈ। ਉਸ ਖ਼ਿਲਾਫ ਵਿਧਾਇਕ ਦੀ ਸ਼ਹਿ ‘ਤੇ ਮਾਮਲਾ ਦਰਜ ਕਰ ਲਿਆ ਗਿਆ। ਬੰਟੀ ਰੋਮਾਣਾ ਨੇ ਕਿਹਾ ਕਿ ਇਹ ਕਾਰਵਾਈ ਵੋਟਰਾਂ 'ਤੇ ਦਬਾਅ ਬਣਾਉਣ ਲਈ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਿੰਡਾਂ ਦੀ ਸਰਪੰਚੀ ਦੀ ਚੋਣ ਹੋਈ ਰੱਦ

ਜ਼ਿਲ੍ਹਾ ਪੁਲਸ ਮੁਖੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਪਾਸੇ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ ਬਿਲਕੁਲ ਸ਼ਾਂਤੀ ਹੈ ਅਤੇ ਕਿਸੇ ਪਾਸੇ ਅਜੇ ਤੱਕ ਕੋਈ ਲੜਾਈ ਝਗੜੇ ਦੀ ਘਟਨਾ ਦੇਖਣ ਸੁਣਨ ਨੂੰ ਨਹੀਂ ਮਿਲੀ।


author

Gurminder Singh

Content Editor

Related News