ਅਕਾਲੀਆਂ ਨੇ ਨੌਜਵਾਨਾਂ ਨੂੰ ਦਿੱਤਾ ਨਸ਼ਾ, ਅਸੀ ਦੇ ਰਹੇ ਹਾਂ ਨੌਕਰੀ
Wednesday, Aug 23, 2017 - 11:44 PM (IST)
ਬਠਿੰਡਾ — ਕਾਂਗਰਸ ਸਰਕਾਰ ਵੱਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲਿਆ 'ਤੇ ਸਵਾਲ ਚੁੱਕਣ ਵਾਲੇ ਅਕਾਲੀ ਦਲ ਨੂੰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਵਾਬ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਅਕਾਲੀ ਸਰਕਾਰ ਨੇ ਆਪਣੇ ਸਮੇਂ ਨੌਜਵਾਨ ਨੂੰ ਨਸ਼ਾ ਦਿੱਤਾ ਸੀ, ਪਰ ਕਾਂਗਰਸ ਸਰਕਾਰ ਨੌਕਰੀ ਦੇ ਰਹੀ ਹੈ।
ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਕਾਂਗਰਸ ਸਰਕਾਰ ਵੱਲੋਂ ਚਲਾਈ ਗਈ 'ਹਰ ਘਰ ਨੌਕਰੀ' ਸਕੀਮ ਤਹਿਤ ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ 'ਚ ਕਰਵਾਏ ਗਏ ਰੁਜ਼ਗਾਰ ਮੇਲੇ 'ਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ।
