ਨਾਬਾਲਗਾ ਨੇ ਗ੍ਰੰਥੀ ''ਤੇ ਲਾਇਆ ਅਸ਼ਲੀਲ ਸ਼ਬਦਾਵਲੀ ਵਰਤਣ ਦਾ ਦੋਸ਼

04/04/2018 11:37:15 AM


ਮੋਗਾ (ਆਜ਼ਾਦ) - ਮੋਗਾ ਨਿਵਾਸੀ ਨਾਬਾਲਗ ਲੜਕੀ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ 'ਤੇ ਅਸ਼ਲੀਲ ਸ਼ਬਦਾਵਲੀ ਇਸਤੇਮਾਲ ਕਰਨ ਦਾ ਦੋਸ਼ ਲਾਇਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਕਥਿਤ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਰਾਜ ਕੌਰ ਨੇ ਕਿਹਾ ਕਿ ਪੁਰਾਣਾ ਮੋਗਾ ਨਿਵਾਸੀ 13 ਸਾਲਾ ਲੜਕੀ, ਜੋ 7ਵੀਂ ਕਲਾਸ 'ਚ ਪੜ੍ਹਦੀ ਹੈ, ਦੀ ਮਾਤਾ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਕਿਹਾ ਕਿ ਉਸ ਦੀ ਲੜਕੀ ਰੋਜ਼ਾਨਾ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾਂਦੀ ਹੈ। ਬੀਤੀ 2 ਅਪ੍ਰੈਲ ਦੀ ਸ਼ਾਮ ਨੂੰ ਜਦੋਂ ਉਹ ਮੱਥਾ ਟੇਕਣ ਗਈ ਤਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਉਸ ਨਾਲ ਗੱਲਬਾਤ ਕਰਨ ਸਮੇਂ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ।
ਉਸ ਨੇ ਕਿਹਾ ਕਿ ਪਹਿਲਾਂ ਵੀ ਉਕਤ ਗ੍ਰੰਥੀ ਮੇਰੀ ਲੜਕੀ 'ਤੇ ਮਾੜੀ ਨਜ਼ਰ ਰੱਖਦਾ ਸੀ, ਜਦੋਂ ਉਸ ਨੇ ਸਾਨੂੰ ਜਾਣਕਾਰੀ ਦਿੱਤੀ ਤਾਂ ਅਸੀਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਇਸ ਦੌਰਾਨ ਜਦੋਂ ਗ੍ਰੰਥੀ ਨੂੰ ਪਤਾ ਲੱਗਾ ਤਾਂ ਉਹ ਗੁਰਦੁਆਰਾ ਸਾਹਿਬ ਨੂੰ ਬਾਹਰੋਂ ਤਾਲਾ ਲਾ ਕੇ ਫਰਾਰ ਹੋ ਗਿਆ। ਪਤਾ ਲਗਾ ਹੈ ਕਿ ਉਕਤ ਗੰ੍ਰਥੀ ਕਰੀਬ 3 ਮਹੀਨੇ ਪਹਿਲਾਂ ਹੀ ਗੁਰਦੁਆਰਾ ਸਾਹਿਬ 'ਚ ਰੱਖਿਆ ਸੀ। ਕਥਿਤ ਮੁਲਜ਼ਮ ਦੀ ਤਲਾਸ਼ ਪੁਲਸ ਵੱਲੋਂ ਜਾਰੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


Related News