ਸਹੁਰਿਆਂ ''ਤੇ ਕੁੱਟਮਾਰ ਕਰਨ ਦਾ ਦੋਸ਼
Sunday, Jul 23, 2017 - 01:33 AM (IST)

ਮੋਗਾ, (ਆਜ਼ਾਦ)- ਜ਼ੀਰਾ ਰੋਡ, ਮੋਗਾ ਨਿਵਾਸੀ ਗੁਰਪ੍ਰੀਤ ਕੌਰ ਉਰਫ ਸੀਮਾ ਨੇ ਪਤੀ ਅਤੇ ਸਹੁਰਾ ਪਰਿਵਾਰ 'ਤੇ ਤੰਗ-ਪ੍ਰੇਸ਼ਾਨ ਕਰਨ ਤੋਂ ਇਲਾਵਾ ਕੁੱਟਮਾਰ ਕਰ ਕੇ ਜ਼ਖ਼ਮੀ ਕਰਨ ਅਤੇ ਮਾਣਯੋਗ ਅਦਾਲਤ ਤੋਂ ਕੇਸ ਵਾਪਸ ਨਾ ਲੈਣ 'ਤੇ ਉਸ ਦੇ ਬੱਚਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਲਾਇਆ ਹੈ।