ਮੁੱਖ ਮੰਤਰੀ ਭਗਵੰਤ ਮਾਨ ਦੇ ‘ਸਰਕਾਰ ਤੁਹਾਡੇ ਦੁਆਰ’ ਐਲਾਨ ’ਤੇ ਮੰਤਰੀਆਂ ਨੇ ਅਮਲ ਕੀਤਾ ਸ਼ੁਰੂ

Sunday, Jan 29, 2023 - 09:25 AM (IST)

ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਆਪਣਾ ਨਵਾਂ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਸ਼ੁਰੂ ਕਰਨ ਦੇ ਐਲਾਨ ਦੇ ਨਾਲ ਹੀ ਮੰਤਰੀਆਂ ਨੇ ਇਸ ’ਤੇ ਅਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਪਹਿਲਾਂ ਪਿੰਡਾਂ ਵਿੱਚ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਚੁਣੇ ਗਏ ਵਿਧਾਇਕ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ।

ਭਗਵੰਤ ਮਾਨ ਇਸ ਪ੍ਰੋਗਰਾਮ ਤਹਿਤ ਅਧਿਕਾਰੀਆਂ ਨੂੰ 2 ਦਿਨ ਪਿੰਡਾਂ ਵਿੱਚ ਜਾ ਕੇ ਉਨ੍ਹਾਂ ਨੂੰ ਪੰਚਾਇਤੀ ਮੈਂਬਰਾਂ ਨਾਲ ਮੀਟਿੰਗਾਂ ਕਰਨ ਲਈ ਕਹਿਣਗੇ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਪੇਂਡੂ ਲੋਕਾਂ ਨੂੰ ਅਾਪਣਾ ਕੰਮ ਕਰਵਾਉਣ ਲਈ ਸ਼ਹਿਰਾਂ ਵਿੱਚ ਨਾ ਆਉਣਾ ਪਏ। ਪਿੰਡਾਂ ਦੇ ਲੋਕਾਂ ਦੇ ਛੋਟੇ-ਛੋਟੇ ਕੰਮ ਉੱਥੋਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪੂਰੇ ਕਰਨੇ ਚਾਹੀਦੇ ਹਨ। ਇਸੇ ਲਈ ਮੁੱਖ ਮੰਤਰੀ ਇਸ ਪ੍ਰੋਗਰਾਮ ਨੂੰ ਪੇਂਡੂ ਖੇਤਰਾਂ ਵਿੱਚ ਲਾਗੂ ਕਰ ਰਹੇ ਹਨ।

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਹੋਏ ਵੱਡੇ ਖ਼ੁਲਾਸੇ

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਨੀਵਾਰ ਪੈਨਸ਼ਨ ਕੈਂਪ ਲਾਉਣ ਦਾ ਐਲਾਨ ਵੀ ਕੀਤਾ ਹੈ ਜਿਸ ਤਹਿਤ ਪਿੰਡ ਵਾਸੀਆਂ ਦੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦਾ ਪਿੰਡਾਂ ਵਿੱਚ ਹੀ ਹੱਲ ਕੀਤਾ ਜਾਵੇਗਾ। ਇਸ ਵਿੱਚ ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ ਅਤੇ ਹੋਰ ਸਾਰੀਆਂ ਪੈਨਸ਼ਨਾਂ ਨਾਲ ਸਬੰਧਤ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨੂੰ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ’ਤੇ ਅਮਲ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਨਸ਼ੀਲਾ ਪਦਾਰਥ ਖੁਆ ਕੇ ਗੁਆਂਢਣ ਨਾਲ ਮਿਟਾਈ ਹਵਸ, ਮਗਰੋਂ ਅਸ਼ਲੀਲ ਤਸਵੀਰਾਂ ਖਿੱਚ ਕੀਤਾ ਵੱਡਾ ਕਾਰਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News