ਮੁੱਖ ਡਾਕ ਦਫਤਰ ''ਚੋਂ ਚੋਰੀ ਕਰਨ ਵਾਲਾ ਗ੍ਰਿਫਤਾਰ

Tuesday, Mar 13, 2018 - 02:53 AM (IST)

ਮੁੱਖ ਡਾਕ ਦਫਤਰ ''ਚੋਂ ਚੋਰੀ ਕਰਨ ਵਾਲਾ ਗ੍ਰਿਫਤਾਰ

ਪਟਿਆਲਾ,   (ਬਲਜਿੰਦਰ) -  ਸ਼ਹਿਰ ਦੇ ਲੀਲਾ ਭਵਨ ਇਲਾਕੇ ਵਿਚ ਮੁੱਖ ਡਾਕ ਦਫਤਰ ਵਿਚੋਂ ਚੋਰੀ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਵਿਅਕਤੀ ਨੂੰ ਮਾਡਲ ਟਾਊਨ ਚੌਕੀ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਐੈੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਗ੍ਰਿਫਤਾਰ ਵਿਅਕਤੀ ਦੀ ਪਛਾਣ ਅਵਤਾਰ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਨੇੜੇ ਟੈਲੀਫੋਨ ਐਕਸਚੇਂਜ ਸਰਹੰਦ ਜ਼ਿਲਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਉਸ ਖਿਲਾਫ ਇਹ ਮਾਮਲਾ ਉਜਾਗਰ ਸਿੰਘ ਸੀਨੀਅਰ ਪੋਸਟ ਮਾਸਟਰ ਹੈੱਡ ਆਫਿਸ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਉਜਾਗਰ ਸਿੰਘ ਨੇ ਸ਼ਿਕਾਇਤ ਕਰਦਿਆਂ ਦੱਸਿਆ ਕਿ ਕੋਈ ਵਿਅਕਤੀ ਦਫਤਰ ਦੇ ਬਾਥਰੂਮ ਵਿਚ ਦਾਖਲ ਹੋ ਕੇ ਟੂਟੀਆਂ ਚੋਰੀ ਕਰ ਕੇ ਫਰਾਰ ਹੋ ਗਿਆ ਹੈ। ਇਸ ਸਬੰਧੀ ਪੁਲਸ ਚੌਕੀ ਮਾਡਲ ਟਾਊਨ ਦੀ ਪੁਲਸ ਨੇ ਉਕਤ ਮਾਮਲੇ ਸਬੰਧੀ ਕਥਿਤ ਦੋਸ਼ੀ ਖਿਲਾਫ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਦੌਰਾਨ ਚੋਰੀ ਕੀਤੀਆਂ ਟੂਟੀਆਂ ਬਰਾਮਦ ਕਰ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਕਥਿਤ ਦੋਸ਼ੀ ਨੂੰ 14 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।


Related News