ਨੌਜਵਾਨ ਵੱਲੋਂ ਬਜ਼ੁਰਗ ''ਤੇ ਕਿਰਚ ਨਾਲ ਹਮਲਾ

Monday, Mar 26, 2018 - 03:01 AM (IST)

ਨੌਜਵਾਨ ਵੱਲੋਂ ਬਜ਼ੁਰਗ ''ਤੇ ਕਿਰਚ ਨਾਲ ਹਮਲਾ

ਭਦੌੜ,  (ਰਾਕੇਸ਼)—  ਪਿੰਡ ਨੈਣੇਵਾਲਾ ਵਿਖੇ ਬੀਤੀ ਰਾਤ ਇਕ ਨੌਜਵਾਨ ਵੱਲੋਂ ਨਿੱਜੀ ਰੰਜਿਸ਼ ਕਾਰਨ ਇਕ ਬਜ਼ੁਰਗ 'ਤੇ ਕਿਰਚ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਿਰਮਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਨੈਣੇਵਾਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਪਤਨੀ ਦੇ ਦੱਸਣ ਮੁਤਾਬਕ ਪਿੰਡ ਦੇ ਹੀ ਇਕ ਨੌਜਵਾਨ ਨੇ ਉਨ੍ਹਾਂ ਦੇ ਘਰ 'ਚ ਦਾਖਲ ਹੋ ਕੇ ਉਸ ਦੇ ਪਿਤਾ ਦਰਸ਼ਨ ਸਿੰਘ 'ਤੇ ਬੀਤੀ ਰਾਤ 8 ਕੁ ਵਜੇ ਜਾਨਲੇਵਾ ਹਮਲਾ ਕਰ ਦਿੱਤਾ। ਉਸ ਦੀ ਪਤਨੀ ਦੇ ਰੌਲਾ ਪਾਉਣ 'ਤੇ ਗੁਆਂਢੀ ਇਕੱਠੇ ਹੋ ਗਏ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖਮੀ ਹਾਲਤ 'ਚ ਉਸ ਦੇ ਪਿਤਾ ਦਰਸ਼ਨ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਹ ਜ਼ੇਰੇ ਇਲਾਜ ਹਨ। ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਥਾਣਾ ਭਦੌੜ ਵਿਖੇ ਰਿਪੋਰਟ ਦਰਜ ਕਰਵਾ ਦਿੱਤੀ ਹੈ।
ਇਸ ਸਬੰਧੀ ਥਾਣਾ ਭਦੌੜ ਦੇ ਐੈੱਸ. ਐੱਚ. ਓ. ਪ੍ਰਗਟ ਸਿੰਘ ਨੇ ਦੱਸਿਆ ਕਿ ਥਾਣੇਦਾਰ ਨੂੰ ਦਰਸ਼ਨ ਸਿੰਘ ਦੇ ਬਿਆਨ ਲੈਣ ਲਈ ਤਪਾ ਦੇ ਹਸਪਤਾਲ ਵਿਖੇ ਭੇਜ ਦਿੱਤਾ ਹੈ। ਦਰਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਹਮਲਾਵਰ ਖਿਲਾਫ ਕਾਰਵਾਈ ਕੀਤੀ ਜਾਵੇਗੀ। 


Related News