ਇਕ ਵਾਰ ਫਿਰ ਹਵਾਈ ਅੱਡੇ’ਤੇ ਭੱਖਿਆ ਮਾਹੌਲ, ਅੰਮ੍ਰਿਤਧਾਰੀ ਯਾਤਰੀ ਨਾਲ ਕੀਤਾ ਅਜਿਹਾ ਸਲੂਕ
Thursday, Jan 09, 2025 - 11:09 AM (IST)
ਅੰਮ੍ਰਿਤਸਰ (ਜਸ਼ਨ, ਇੰਦਰਜੀਤ)-ਅੰਮ੍ਰਿਤਸਰ ਏਅਰਪੋਰਟ 'ਤੇ ਹੰਗਾਮੇ ਦਾ ਇੱਕ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਦਰਅਸਲ ਇਹ ਹੰਗਾਮਾ ਇੱਕ ਅੰਮ੍ਰਿਤਧਾਰੀ ਸਿੰਘ ਨੂੰ ਸ੍ਰੀ ਸਾਹਿਬ ਪਾ ਕੇ ਜਹਾਜ਼ 'ਚ ਬੈਠਣ ਦੀ ਇਜਾਜ਼ਤ ਨਾ ਮਿਲਣ ਕਰ ਕੇ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਜ਼ਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਪ੍ਰੇਮੀ ਕੋਲੋਂ ਮਰਵਾ 'ਤਾ ਪਤੀ
ਸਿੱਖ ਯਾਤਰੀ ਦਾ ਦੋਸ਼ ਹੈ ਕਿ ਉਸ ਨੂੰ ਸ੍ਰੀ ਸਾਹਿਬ ਜਹਾਜ਼ ਵਿਚ ਪਾ ਕੇ ਜਾਣ ਦੀ ਇਜਾਜ਼ਤ ਨਹੀਂ ਹੈ ਜਿਸ ਕਾਰਨ ਉਸ ਦੀ ਫਲਾਈਟ ਮਿਸ ਕਰਵਾ ਦਿੱਤੀ ਗਈ। ਯਾਤਰੀ ਨੇ ਅੰਮ੍ਰਿਤਸਰ ਏਅਰਪੋਰਟ ਪ੍ਰਬੰਧਨ ’ਤੇ ਸਕਿਓਰਿਟੀ ਦੇ ਨਾਂ ’ਤੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਅੰਮ੍ਰਿਤਧਾਰੀ ਸਿੱਖ ਯਾਤਰੀ ਨੇ ਸਪੇਨ ਜਾਣਾ ਸੀ। ਯਾਤਰੀ ਨੇ ਇਸ ਦੇ ਬਾਅਦ ਬਕਾਇਦਾ ਇਕ ਵੀਡਿਓ ਜਾਰੀ ਕਰ ਕੇ ਏਅਰਪੋਰਟ ਪ੍ਰਬੰਧਨ ’ਤੇ ਗੰਭੀਰ ਦੋਸ਼ ਲਗਾਏ ਹਨ ਅਤੇ ਜੰਮ ਕੇ ਹੰਗਾਮਾ ਵੀ ਕੀਤਾ। ਇਹ ਵੀਡਿਓ ਦੇਖਦੇ ਹੀ ਦੇਖਦੇ ਕਾਫੀ ਵਾਇਰਲ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8