LPU ''ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ ''ਤੀ ਅੱਗ, ਪੁਲਸ ਵੱਲੋਂ ਲਾਠੀਚਾਰਜ, ਦੇਖੋ ਵੀਡੀਓ
Sunday, Sep 27, 2026 - 08:45 PM (IST)
ਜਲੰਧਰ, (ਸੋਨੂੰ): ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਸ਼ਨੀਵਾਰ ਰਾਤ ਤੋਂ ਸ਼ੁਰੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ ਐਤਵਾਰ ਵੀ ਜਾਰੀ ਰਿਹਾ। ਦੇਰ ਸ਼ਾਮ ਵਿਦਿਆਰਥੀਆਂ ਅਤੇ ਪੁਲਸ ਵਿਚਕਾਰ ਜ਼ਬਰਦਸਤ ਝੜਪ ਤੇ ਹੰਗਾਮਾ ਹੋ ਗਿਆ। ਸੋਸ਼ਲ ਮੀਡੀਆ 'ਤੇ ਇੱਕ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਤੇ ਜਬਰ-ਜਨਾਹ ਦੀਆਂ ਅਫ਼ਵਾਹਾਂ ਵਾਇਰਲ ਹੋਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਸੜਕਾਂ 'ਤੇ ਉਤਰ ਆਏ।
ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਪੁਲਸ ਵੱਲੋਂ ਦੇਰ ਸ਼ਾਮ ਵਿਦਿਆਰਥੀਆਂ ਨੂੰ ਪਿਆਰ ਨਾਲ ਸਮਝਾਇਆ ਜਾ ਰਿਹਾ ਸੀ ਪਰ ਕੁਝ ਵਿਦਿਆਰਥੀਆਂ ਵੱਲੋਂ ਬੋਤਲਾਂ ਸੁੱਟੀਆਂ ਗਈਆਂ। ਇਸ ਤੋਂ ਬਾਅਦ ਪੁਲਸ ਅਤੇ ਵਿਦਿਆਰਥੀਆਂ ਵਿਚਕਾਰ ਅਚਾਨਕ ਟੱਕਰ ਹੋ ਗਈ ਅਤੇ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ। ਲਾਠੀਚਾਰਜ ਤੋਂ ਬਾਅਦ ਭੜਕੇ ਵਿਦਿਆਰਥੀਆਂ ਨੇ ਪੁਲਸ ਪ੍ਰਸ਼ਾਸਨ 'ਤੇ ਹਮਲਾ ਕਰ ਦਿੱਤਾ। ਵਿਦਿਆਰਥੀਆਂ ਨੇ ਪੁਲਸ ਦੀਆਂ 3 ਸਰਕਾਰੀ ਗੱਡੀਆਂਅਤੇ ਇੱਕ ਮੋਟਰਸਾਈਕਲ ਨੂੰ ਅੱਗ ਲਗਾ ਦਿੱਤੀ। ਅਗਜ਼ਨੀ ਤੋਂ ਬਾਅਦ ਗੱਡੀਆਂ ਵਿੱਚ ਧਮਾਕੇ ਹੋਣ ਲੱਗੇ ਤੇ ਦੂਰ-ਦੂਰ ਤੱਕ ਧੂੰਆਂ ਫੈਲ ਗਿਆ।
ਅਗਜ਼ਨੀ ਅਤੇ ਹੰਗਾਮੇ ਤੋਂ ਬਾਅਦ ਹਫ਼ੜਾ-ਦਫ਼ੜੀ ਮਚ ਗਈ ਅਤੇ ਪੁਲਸ ਨੂੰ ਆਪਣੇ ਬਚਾਅ ਲਈ ਲਗਭਗ 100 ਮੀਟਰ ਪਿੱਛੇ ਹਟਣਾ ਪਿਆ। ਮੌਕੇ 'ਤੇ ਡੀ.ਆਈ.ਜੀ. ਸਮੇਤ ਤਿੰਨ ਜ਼ਿਲ੍ਹਿਆਂ ਦੀ ਪੁਲਸ ਤਾਇਨਾਤ ਹੈ। ਵਿਦਿਆਰਥੀਆਂ ਵੱਲੋਂ ਮੀਡੀਆ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਮੀਡੀਆ ਨੂੰ ਵੀ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ। ਫਿਲਹਾਲ ਉੱਚ ਅਧਿਕਾਰੀਆਂ ਵੱਲੋਂ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਗੱਲਬਾਤ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
