ਪੰਜਾਬ ਵਿਧਾਨ ਸਭਾ 'ਚ ਭਖ ਗਿਆ ਮਾਹੌਲ, ਕਾਂਗਰਸੀ ਵਿਧਾਇਕਾਂ ਨੇ ਸਦਨ 'ਚ ਕੀਤੀ ਜ਼ੋਰਦਾਰ ਨਾਅਰੇਬਾਜ਼ੀ

Thursday, Mar 12, 2026 - 12:00 PM (IST)

ਪੰਜਾਬ ਵਿਧਾਨ ਸਭਾ 'ਚ ਭਖ ਗਿਆ ਮਾਹੌਲ, ਕਾਂਗਰਸੀ ਵਿਧਾਇਕਾਂ ਨੇ ਸਦਨ 'ਚ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਉਸ ਵੇਲੇ ਜ਼ੋਰਦਾਰ ਹੰਗਾਮਾ ਹੋ ਗਿਆ, ਜਦੋਂ 'ਆਪ' ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਦੇ ਬਿਆਨ ਕਿ ਜਨ ਪ੍ਰਤੀਨਿਧੀਆਂ ਖ਼ਿਲਾਫ਼ ਬੋਲਣਾ ਕਾਂਗਰਸ ਦੇ ਖੂਨ 'ਚ ਹੈ, ਨੂੰ ਲੈ ਕੇ ਤਕਰਾਰ ਸ਼ੁਰੂ ਹੋ ਗਈ। ਇਸ ਬਿਆਨ ‘ਤੇ ਕਾਂਗਰਸੀ ਵਿਧਾਇਕਾਂ ਨੇ ਸਖ਼ਤ ਇਤਰਾਜ਼ ਜਤਾਇਆ ਅਤੇ ਸਦਨ 'ਚ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਦਾ ਨਾਂ ਆਉਂਦੇ ਹੀ ਕਾਂਗਰਸੀ ਵਿਧਾਇਕ ਖੜ੍ਹੇ ਹੋ ਗਏ ਅਤੇ ਉਨ੍ਹਾਂ ਨੇ ਇਸ ਬਿਆਨ ‘ਤੇ ਤਿੱਖਾ ਇਤਰਾਜ਼ ਜਤਾਇਆ। ਉਨ੍ਹਾਂ ਨੇ ਇਸ ਨੂੰ ਪਾਰਟੀ ਦੀ ਬੇਇੱਜ਼ਤੀ ਕਰਾਰ ਦਿੰਦੇ ਹੋਏ ਬਿਆਨ ਵਾਪਸ ਲੈਣ ਦੀ ਮੰਗ ਕੀਤੀ। ਸਦਨ 'ਚ ਕੁੱਝ ਸਮੇਂ ਲਈ ਤਣਾਅਪੂਰਨ ਮਾਹੌਲ ਬਣ ਗਿਆ ਅਤੇ ਦੋਵੇਂ ਪੱਖਾਂ ਵੱਲੋਂ ਨਾਅਰੇਬਾਜ਼ੀ ਵੀ ਹੋਈ। ਵਿਧਾਨ ਸਭਾ ਦੇ ਅੰਦਰ ਹੋਈ ਇਸ ਤਕਰਾਰ ਨੇ ਇੱਕ ਵਾਰ ਫਿਰ ਸੱਤਾ ਧਿਰ ਅਤੇ ਵਿਰੋਧੀ ਪੱਖ ਵਿਚਕਾਰ ਤਣਾਅ ਨੂੰ ਸਾਹਮਣੇ ਲਿਆ ਦਿੱਤਾ ਹੈ। ਕਾਂਗਰਸ ਵੱਲੋਂ ਸੰਕੇਤ ਦਿੱਤੇ ਜਾ ਰਹੇ ਹਨ ਕਿ ਇਸ ਮਾਮਲੇ ਨੂੰ ਉਹ ਸਦਨ ਤੋਂ ਬਾਹਰ ਵੀ ਉਠਾ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ, ਗੰਭੀਰ ਬਣਦੇ ਜਾ ਰਹੇ ਹਾਲਾਤ

ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੈਰ-ਕਾਨੂੰਨੀ ਮਾਈਨਿੰਗ ਦਾ ਗੰਭੀਰ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਸਿਰਫ਼ ਛੋਟੇ ਪੱਧਰ ਤੇ ਨਹੀਂ, ਸਗੋਂ ਵੱਡੇ ਪੱਧਰ 'ਤੇ ਹੋ ਰਹੀ ਹੈ ਅਤੇ ਇਸ 'ਚ ਕੁੱਝ ਮੰਤਰੀਆਂ ਅਤੇ ਸਰਕਾਰੀ ਅਫ਼ਸਰਾਂ ਦੀ ਭੂਮਿਕਾ ਹੋਣ ਦੇ ਦੋਸ਼ ਵੀ ਲੱਗ ਰਹੇ ਹਨ।ਬਾਜਵਾ ਨੇ ਸਦਨ 'ਚ ਕਿਹਾ ਕਿ ਇਹ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਇਸ ਬਾਰੇ ਸਰਕਾਰ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਭ ਤੋਂ ਪਹਿਲਾਂ ਮਾਈਨਿੰਗ ਮੰਤਰੀ ਸਦਨ 'ਚ ਬਿਆਨ ਦੇਣ ਕਿ ਕੀ ਵਾਕਈ ਪੰਜਾਬ 'ਚ ਵੱਡੇ ਪੱਧਰ 'ਤੇ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਕੋਈ ਅਫ਼ਸਰ ਜਾਂ ਨੇਤਾ ਇਸ 'ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 3.34 ਲੱਖ ਪਰਿਵਾਰਾਂ ਲਈ ਰਾਹਤ ਭਰੀ ਖ਼ਬਰ! ਬਾਕੀ ਰਹਿੰਦੇ ਪਰਿਵਾਰ ਵੀ 31 ਮਾਰਚ ਤੋਂ ਪਹਿਲਾਂ...

ਉਨ੍ਹਾਂ ਨੇ ਇਹ ਵੀ ਦਲੀਲ ਦਿੱਤੀ ਕਿ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਪੰਜਾਬ 'ਚ ਮਾਈਨਿੰਗ ਤੋਂ ਸਰਕਾਰ ਨੂੰ ਕਰੀਬ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਹੋ ਸਕਦੀ ਹੈ ਤਾਂ ਫਿਰ ਅਸਲ 'ਚ ਸਲਾਨਾ ਸਿਰਫ 300 ਕਰੋੜ ਰੁਪਏ ਹੀ ਕਿਉਂ ਮਿਲ ਰਹੇ ਹਨ। ਬਾਜਵਾ ਦੇ ਮੁਤਾਬਕ ਇਹ ਵੱਡਾ ਫਰਕ ਦਰਸਾਉਂਦਾ ਹੈ ਕਿ ਮਾਈਨਿੰਗ ਦੇ ਪੈਸੇ 'ਚ ਕਿਤੇ ਨਾ ਕਿਤੇ ਵੱਡੀ ਗੜਬੜ ਹੈ ਅਤੇ ਕਾਲਾ ਧਨ ਬਣ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇ ਅਤੇ ਜਿਹੜੇ ਵੀ ਅਧਿਕਾਰੀ ਜਾਂ ਸਿਆਸੀ ਆਗੂ ਦੋਸ਼ੀ ਪਾਏ ਜਾਣ, ਉਨ੍ਹਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਸਦਨ ਨੂੰ ਦੱਸੇ ਕਿ ਇਸ ਮਾਮਲੇ ਬਾਰੇ ਉਸ ਦਾ ਅਧਿਕਾਰਕ ਨਜ਼ਰੀਆ ਕੀ ਹੈ ਅਤੇ ਕੀ ਇਸ ਸਬੰਧੀ ਕੋਈ ਸਖ਼ਤ ਕਦਮ ਚੁੱਕੇ ਜਾਣਗੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News