ਪੰਜਾਬ ''ਚ ਵੱਡੀ ਵਾਰਦਾਤ, ਕਾਰ ''ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ ''ਤੇ ਚਲਾਈਆਂ ਗੋਲ਼ੀਆਂ

Sunday, Jul 21, 2024 - 07:11 PM (IST)

ਪੰਜਾਬ ''ਚ ਵੱਡੀ ਵਾਰਦਾਤ, ਕਾਰ ''ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ ''ਤੇ ਚਲਾਈਆਂ ਗੋਲ਼ੀਆਂ

ਜਲੰਧਰ (ਬਿਊਰੋ)-ਜਲੰਧਰ ਦੇ ਲੰਮਾ ਪਿੰਡ ਚੌਂਕ ਨੇੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਥੇ ਕਾਰ ਸਵਾਰ ਹਮਲਾਵਰਾਂ ਨੇ ਬਾਈਕ ਸਵਾਰ 'ਤੇ ਗੋਲ਼ੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਫਾਇਰਿੰਗ ਤੋਂ ਪਹਿਲਾਂ ਨੌਜਵਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਕਾਬੂ ਨਹੀਂ ਆਇਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਨੇ ਦੱਸਿਆ ਕਿ ਭੀੜ ਹੋਣ ਕਾਰਨ ਜਦੋਂ ਬਾਈਕ ਸਵਾਰ ਲੰਮਾ ਪਿੰਡ ਚੌਂਕ ਨੇੜੇ ਰੁਕਿਆ ਤਾਂ ਕਾਰ 'ਚ ਸਵਾਰ ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਘਟਨਾ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਗਈ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੀ. ਸੀ. ਆਰ. ਟੀਮ ਨੇ ਮਾਮਲੇ ਦੀ ਜਾਂਚ ਅਤੇ ਸੀ. ਸੀ. ਟੀ. ਵੀ. ਫੁਟੇਜ ਖੰਗਾਲਣੇ ਸ਼ੁਰੂ ਕੀਤੇ ਹਨ। 

ਦੱਸਿਆ ਜਾ ਰਿਹਾ ਹੈ ਕਿ ਗੋਲ਼ੀਆਂ ਚਲਾਉਣ ਤੋਂ ਬਾਅਦ ਦੋਸ਼ੀ ਪਠਾਨਕੋਟ ਚੌਂਕ ਵੱਲ ਚਲੇ ਗਏ। ਮੁਲਜ਼ਮਾਂ ਦਾ ਰਾਹਗੀਰਾਂ ਵੱਲੋਂ ਪਿੱਛਾ ਕੀਤਾ ਗਿਆ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਬਾਰੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਧੀ ਦੀ 'ਲਵ ਮੈਰਿਜ' ਕਾਰਨ ਪਿਓ ਨੇ ਕੀਤੀ ਖ਼ੁਦਕੁਸ਼ੀ, 3 ਪੰਨਿਆਂ ਦੇ ਸੁਸਾਈਡ ਨੋਟ 'ਚ ਧੀ ਦੇ ਸਹੁਰਿਆਂ ਬਾਰੇ ਕੀਤੇ ਵੱਡੇ ਖ਼ੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News