ਪਹਿਲੇ ਦਿਨ ਖੁੱਲ੍ਹੇ ਸਕੂਲਾਂ ''ਚ ਬੱਚਿਆਂ ਦੀ ਹਾਜ਼ਰੀ ਰਹੀ ਨਾ-ਮਾਤਰ, ਅਧਿਆਪਕਾਂ ਨੇ ਦੱਸਿਆ ਇਹ ਕਾਰਨ

07/01/2024 2:51:04 PM

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਵੱਲੋਂ ਗਰਮੀ ਨੂੰ ਮੁੱਖ ਰੱਖਦੇ ਹੋਏ 21 ਮਈ ਤੋਂ 30 ਜੂਨ ਤੱਕ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਇਸ ਦਰਮਿਆਨ  ਅੱਜ ਕਰੀਬ 41 ਦਿਨਾਂ ਬਾਅਦ ਸਕੂਲ ਖੁੱਲ੍ਹੇ ਹਨ। ਇਸ ਸਬੰਧੀ ਸਰਹੱਦੀ ਖੇਤਰ ਦੇ ਸਕੂਲਾਂ ਦੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅੱਜ ਸਕੂਲ ਪਹਿਲੇ ਦਿਨ ਖੁੱਲਣ 'ਤੇ ਜ਼ਿਆਦਾਤਰ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ  ਨਾ ਮਾਤਰ ਹੀ ਵੇਖਣ ਨੂੰ ਮਿਲੀ ਹੈ ।

ਇਹ ਵੀ ਪੜ੍ਹੋ- ਦੋਸਤਾਂ ਨਾਲ ਨਹਿਰ 'ਚ ਨਹਾਉਣ ਆਇਆ ਨੌਜਵਾਨ ਪਾਣੀ ਡੁੱਬਿਆ

ਇਸੇ ਤਰ੍ਹਾਂ ਹੀ ਰਾਵੀ ਦਰਿਆ ਦੇ ਪਾਰਲੇ ਪਾਸੇ ਪਿੰਡਾਂ ਦੇ ਸਰਕਾਰੀ ਸਕੂਲ ਭਰਿਆਲ ਅਤੇ ਸਰਕਾਰੀ ਸਕੂਲ ਤੂਰ ਵਿਖੇ ਵੀ ਬੱਚਿਆਂ ਦੀ ਗਿਣਤੀ ਨਾ ਮਾਤਰ ਵੇਖਣ ਨੂੰ ਮਿਲੀ। ਇਸ ਸਬੰਧੀ ਸਰਹੱਦੀ ਖੇਤਰ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਅੱਜ ਕਰੀਬ 41 ਦਿਨਾਂ ਬਾਅਦ ਸਕੂਲ ਖੁੱਲ੍ਹੇ ਹਨ। ਪਹਿਲਾ ਦਿਨ ਸਕੂਲ ਖੁੱਲ੍ਹਣ ਅਤੇ ਹਲਕੀ ਬਰਸਾਤ ਹੋਣ ਕਰਕੇ ਵੀ ਕਈ ਬੱਚੇ ਘਰਾਂ ਤੋਂ ਸਕੂਲ ਨਹੀਂ ਆਏ। ਇਸ ਕਰਕੇ ਅੱਜ ਸਕੂਲਾਂ ਬੱਚਿਆਂ ਦੀ  ਗਿਣਤੀ ਘੱਟ ਵੇਖੀ ਜਾ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਬੱਚਿਆਂ ਦੀ ਗਿਣਤੀ ਪਹਿਲਾਂ ਦੀ ਤਰ੍ਹਾਂ ਹੀ ਹੋਣ ਦੀ ਉਮੀਦ ਹੈ। 

ਇਹ ਵੀ ਪੜ੍ਹੋ- ਪ੍ਰੀ-ਮਾਨਸੂਨ ਦੌਰਾਨ ਖੁਸ਼ਕ ਰਹੇ ਜੂਨ ਮਹੀਨੇ ਦੇ ਆਖਰੀ ਦਿਨ ਬਾਰਿਸ਼ ਨੇ ਦਿੱਤੀ ਦਸਤਕ, ਜਾਣੋ ਮੌਸਮ ਦੀ ਅਗਲੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News