ਕੁੱਟ-ਮਾਰ ਤੇ ਦਾੜ੍ਹੀ ਦੀ ਬੇਅਦਬੀ ਕਰਨ ''ਤੇ ਮਾਮਲਾ ਦਰਜ

Thursday, Feb 01, 2018 - 10:14 AM (IST)

ਕੁੱਟ-ਮਾਰ ਤੇ ਦਾੜ੍ਹੀ ਦੀ ਬੇਅਦਬੀ ਕਰਨ ''ਤੇ ਮਾਮਲਾ ਦਰਜ


ਫਿਰੋਜ਼ਪੁਰ (ਕੁਮਾਰ) - ਇਕ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੀ ਕੁੱਟ-ਮਾਰ ਤੇ ਉਸ ਦੀ ਦਾੜ੍ਹੀ ਦੀ ਬੇਅਦਬੀ ਕਰਨ ਦੇ ਦੋਸ਼ 'ਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ 2 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਜਗਤਾਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਸਿਰਕੀ ਬਜਾਜ ਫਿਰੋਜ਼ਪੁਰ ਸ਼ਹਿਰ ਨੇ ਦੋਸ਼ ਲਾਇਆ ਹੈ ਕਿ ਬੀਤੇ ਦਿਨ ਇੰਡਸਟਰੀ ਏਰੀਆ ਦੇ ਨਜ਼ਦੀਕ ਜਗੀਰ ਸਿੰਘ ਅਤੇ ਬਿਕਰਮਜੀਤ ਸਿੰਘ ਨੇ ਉਸ ਨਾਲ ਕੁੱਟ-ਮਾਰ ਕਰ ਕੇ ਉਸ ਦੀ ਦਾੜ੍ਹੀ ਦੀ ਬੇਅਦਬੀ ਕੀਤੀ ਹੈ। ਪੁਲਸ ਨੇ ਨਾਮਜ਼ਦ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News