ਰਸਤੇ 'ਚ ਰੋਕ ਪਾਇਆ ਘੇਰਾ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮਾਪਿਆਂ ਦਾ 23 ਸਾਲਾ ਪੁੱਤ

Sunday, Sep 22, 2024 - 06:51 PM (IST)

ਮੋਗਾ (ਕਸ਼ਿਸ਼)- ਮੋਗਾ ਦੇ ਪਿੰਡ ਕਪੂਰੇ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਪਿੰਡ ਦੇ ਮੁੰਡਿਆਂ ਨੇ ਆਪਣੇ ਹੀ ਪਿੰਡ ਦੇ ਇਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰ ਦਿੱਤੀ। ਜਿਸ ਵਿੱਚ ਨੌਜਵਾਨ ਨੂੰ ਕਾਫ਼ੀ ਸੱਟਾਂ ਲੱਗੀਆਂ ਹਨ। ਮੌਕੇ ਉਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਜ਼ਖ਼ਮੀ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਨੌਜਵਾਨ ਇੰਦਰਜੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਮੇਰਾ ਲੜਕਾ ਕਿਸੇ ਦੇ ਘਰੋਂ ਸਾਈਕਲ ਲੈਣ ਗਿਆ ਸੀ ਤਾਂ ਉਸ ਥਾਂ 'ਤੇ ਪਹਿਲਾਂ ਤੋਂ ਹੀ ਕੁਝ ਨੌਜਵਾਨ ਖੜ੍ਹੇ ਸਨ, ਜਿੰਨਾ ਨੇ ਮੇਰੇ ਲੜਕੇ ਦੇ ਸਿਰ ਵਿਚ ਰਾਡਾਂ ਮਾਰੀਆਂ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਲੜਕੇ ਦੀ ਅੱਜ ਤੋਂ ਮਹੀਨਾ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਉਕਤ ਮੁੰਡਿਆਂ ਨਾਲ ਬਹਿਸਬਾਜ਼ੀ ਹੋਈ ਸੀ। ਪਿਤਾ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਸਾਜਿਸ਼, ਰੇਲਵੇ ਟਰੈਕ 'ਤੇ ਰੱਖੇ ਸਰੀਏ

PunjabKesari

ਇਸ ਮਾਮਲੇ ਸਬੰਧੀ ਡਾਕਟਰ ਅਜਮੇਰ ਸਿੰਘ ਕਾਲੜਾ ਨੇ ਦੱਸਿਆ ਕਿ ਇੰਦਰਜੀਤ ਸਿੰਘ (23) ਪੁੱਤਰ ਜਰਨੈਲ ਸਿੰਘ ਪਿੰਡ ਕਪੂਰੇ ਦਾ ਰਹਿਣ ਵਾਲਾ ਹੈ, ਜਿਸ ਨੂੰ ਕਾਫ਼ੀ ਸੱਟਾਂ ਲੱਗੀਆਂ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮਰੀਜ਼ ਵੈਂਟੀਲੇਟਰ 'ਤੇ ਹੈ। ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋਣ ਕਰਕੇ ਨੌਜਵਾਨ ਨੂੰ ਜ਼ਿਆਦਾ ਸੱਟਾਂ ਲੱਗੀਆਂ ਹੋਈਆਂ ਹਨ। ਸਿਰ ਵੀ ਥਾਂ-ਥਾਂ ਤੋਂ ਪਾੜਿਆ ਹੋਇਆ ਸੀ ਅਤੇ ਹੱਥਾਂ 'ਤੇ ਕਾਫ਼ੀ ਸੱਟਾਂ ਲੱਗੀਆਂ ਹੋਈਆਂ ਹਨ। 

PunjabKesari

ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਵਰਿੰਦਰ ਕੁਮਾਰ ਨੇ ਕਿਹਾ ਕਿ 18 ਤਾਰੀਖ਼ ਰਾਤ ਨੂੰ ਕਿਸੇ ਦੇ ਘਰੋਂ ਸਾਈਕਲ ਲੈਣ ਲਈ ਨੋਨੇ ਨਾਮ ਦਾ ਲੜਕਾ ਜ਼ਖ਼ਮੀ ਨੌਜਵਾਨ ਨੂੰ ਆਪਣੇ ਨਾਲ ਲੈ ਕੇ ਚਲਾ ਗਿਆ ਸੀ। ਜਦੋਂ ਰਸਤੇ ਵਿਚ ਪਹੁੰਚੇ ਤਾਂ ਉਥੇ ਪਹਿਲਾਂ ਤੋਂ ਕਰੀਬ 8 ਮੁੰਡੇ ਬੇਸਬਾਲ, ਟਕੂਏ, ਗੰਡਾਸੇ ਲੈ ਕੇ ਖੜ੍ਹੇ ਸਨ, ਜਿਨਾਂ ਨੇ ਇੰਦਰਜੀਤ ਸਿੰਘ ਨਾਲ ਕੁੱਟਮਾਰ ਕੀਤੀ। ਇਸ ਹਮਲੇ ਵਿਚ ਇੰਦਰਜੀਤ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਨਾਜ਼ੁਕ ਵੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਸੀ ਪਰ ਇਸ ਦੇ ਜ਼ਿਆਦਾ ਸੱਟਾਂ ਹੋਣ ਕਰਕੇ ਉਸ ਦੇ ਪਿਤਾ ਨੇ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾ ਦਿਤਾ।  ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਰੀਬ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਗੈਂਗ ਦਾ ਪਰਦਾਫਾਸ਼, 17 ਮੁਲਜ਼ਮ ਗ੍ਰਿਫ਼ਤਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News