ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸਾਰੀਆਂ ਪਟੀਸ਼ਨਾਂ ਰੱਦ
Monday, Oct 14, 2024 - 06:23 PM (IST)
ਚੰਡੀਗੜ੍ਹ : ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਹਾਈਕੋਰਟ ਨੇ ਸਾਰੀਆਂ ਪਟੀਸ਼ਨਾਂ ਰੱਦ ਕਰ ਦਿੱਤਾ ਹੈ। ਕੱਲ੍ਹ 15 ਤਾਰੀਖ ਦੇ ਤੈਅ ਸਮੇਂ ਮੁਤਾਬਕ ਪੰਜਾਬ ਭਰ ਵਿਚ ਪੰਚਾਇਤੀ ਚੋਣਾਂ ਹੋਣਗੀਆਂ। ਹਾਈ ਕੋਰਟ ਨੇ ਲਗਭਗ 1000 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 206 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ 'ਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ ਪੰਜਾਬ ਦੇ ਸਾਰੇ ਪਿੰਡਾਂ ਵਿਚ ਵੋਟਿੰਗ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਲਗਾਤਾਰ ਦੋ ਛੁੱਟੀਆਂ, ਨੋਟੀਫਿਕੇਸ਼ਨ ਜਾਰੀ
ਦੱਸਣਯੋਗ ਹੈ ਕਿ ਪੰਜਾਬ ਵਿਚ 15 ਅਕਤੂਬਰ ਯਾਨੀ ਭਲਕੇ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ ਐੱਨਓਸੀ ਜਾਰੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਅਦਾਲਤ ਦਾ ਰੁਖ ਕੀਤਾ ਗਿਆ, ਇਸ ਮਗਰੋਂ ਹਾਈਕੋਰਟ ਨੇ 200 ਤੋਂ ਵੱਧ ਪਿੰਡਾਂ ਦੀਆਂ ਪੰਚਾਇਤਾਂ 'ਤੇ ਰੋਕ ਲਗਾ ਦਿੱਤੀ ਸੀ।