ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਵਿਜ਼ਟਿੰਗ ਫੈਕਲਟੀ ਨੂੰ ਪ੍ਰਵਾਨਗੀ

Monday, Aug 28, 2023 - 06:43 PM (IST)

ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਵਿਜ਼ਟਿੰਗ ਫੈਕਲਟੀ ਨੂੰ ਪ੍ਰਵਾਨਗੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਵੱਡੇ ਫੈਸਲਿਆਂ ’ਤੇ ਮੋਹਰ ਲਗਾ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਦੀ ਨਿਯੁਕਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪਹਿਲੇ ਪੜਾਅ ਵਿਚ ਸੂਬੇ ਦੇ 117 ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਨਿਯੁਕਤ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਬਾਕੀ ਸਕੂਲਾਂ ਵਿਚ ਇਹ ਨਿਯੁਕਤੀਆਂ ਕੀਤੀਆਂ ਜਾਣਗੀਆਂ। ਕਿਸੇ ਵੀ ਸਰਕਾਰੀ/ਪ੍ਰਾਈਵੇਟ ਸਕੂਲ/ਕਾਲਜ ਜਾਂ ਯੂਨੀਵਰਸਿਟੀ ਤੋਂ ਟੀਚਿੰਗ ਫੈਕਲਟੀ ਵਜੋਂ ਸੇਵਾ-ਮੁਕਤ ਹੋਇਆ ਵਿਅਕਤੀ ਤਜਵੀਜ਼ਤ ‘ਵਿਜ਼ਟਿੰਗ ਰਿਸੋਰਸ ਫੈਕਲਟੀ ਸਕੀਮ’ਲਈ ਯੋਗ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਮੀਟਿੰਗ ’ਚ ਲਏ ਵੱਡੇ ਫ਼ੈਸਲੇ, ਮੁੱਖ ਮੰਤਰੀ ਤੇ ਮੰਤਰੀਆਂ ਦੇ ਅਖਤਿਆਰੀ ਕੋਟੇ ’ਚ ਕਟੌਤੀ

ਇਸ ਤੋਂ ਇਲਾਵਾ ਪੰਜਾਬ ਵਿਚ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਕ ਅਹਿਮ ਫੈਸਲੇ ਵਿਚ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਐੱਸ . ਏ. ਐੱਸ. ਨਗਰ ਵਿਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੇ ਦਫ਼ਤਰ ਵਿਚ ਉਨ੍ਹਾਂ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਫ਼ੈਸਲੇ ਦਾ ਮੰਤਵ ਪੰਜਾਬ ਨੂੰ ਦੇਸ਼ ਭਰ ਵਿਚੋਂ ਮੈਡੀਕਲ ਸਿਹਤ ਸੰਭਾਲ ਸਹੂਲਤਾਂ ਦੇ ਗੜ੍ਹ ਵਜੋਂ ਉਭਾਰਨਾ ਹੈ। ਇਹ ਕੇਂਦਰ ਜਿਗਰ ਨਾਲ ਸਬੰਧਤ ਬਿਮਾਰੀਆਂ ਦੇ ਡਾਇਗਨੋਸ, ਸਿਹਤ ਸਹੂਲਤਾਂ ਅਤੇ ਵਾਜਬ ਦਰਾਂ ’ਤੇ ਇਲਾਜ ਤੇ ਕੌਂਸਲਿੰਗ ਦੀਆਂ ਸਹੂਲਤਾਂ ਮੁਹੱਈਆ ਕਰਨ ਵਿਚ ਮੋਹਰੀ ਭੂਮਿਕਾ ਨਿਭਾਏਗਾ। ਕੈਬਨਿਟ ਨੇ ਲੋਕਾਂ ਨੂੰ ਲਾਭ ਦੇਣ ਲਈ ਇਸ ਇੰਸਟੀਚਿਊਟ ਲਈ 484 ਆਰਜ਼ੀ ਅਸਾਮੀਆਂ ਸਿਰਜਣ ਦੀ ਵੀ ਪ੍ਰਵਾਨਗੀ ਦੇ ਦਿੱਤੀ।

ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਦਿਓਰ ਨੇ ਭਾਬੀ ਨਾਲ ਕਰ ’ਤਾ ਵੱਡਾ ਕਾਂਡ, ਮੰਜ਼ਰ ਦੇਖ ਬੱਚਿਆਂ ਦੀਆਂ ਨਿਕਲੀਆਂ ਚੀਕਾਂ

ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵਿਚ ਤਕਨੀਕੀ ਕਾਡਰ ਦੀਆਂ 20 ਆਸਾਮੀਆਂ ਭਰਨ ਦੀ ਪ੍ਰਵਾਨਗੀ

ਕੈਬਨਿਟ ਨੇ ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵਿਚ ਵਿਭਾਗੀ ਨਿਯਮਾਂ ਮੁਤਾਬਕ ਸਿੱਧੇ ਭਰਤੀ ਕੋਟੇ ਦੀਆਂ ਤਕਨੀਕੀ ਕਾਡਰ ਦੀਆਂ 20 ਆਸਾਮੀਆਂ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਸ ਕਦਮ ਦਾ ਉਦੇਸ਼ ਵਡੇਰੇ ਜਨਤਕ ਹਿੱਤ ਵਿੱਚ ਵਿਭਾਗ ਦੇ ਕੰਮਕਾਜ ਵਿਚ ਕਾਰਜਕੁਸ਼ਲਤਾ ਲਿਆ ਕੇ ਇਸ ਨੂੰ ਸੁਚਾਰੂ ਕਰਨਾ ਹੈ। ਇਨ੍ਹਾਂ 20 ਆਸਾਮੀਆਂ ਵਿਚੋਂ ਚਾਰ ਆਸਾਮੀਆਂ ਸਹਾਇਕ ਮੈਨੇਜਰ (ਗਰੁੱਪ ਏ), ਛੇ ਆਸਾਮੀਆਂ ਤਕਨੀਕੀ ਸਹਾਇਕ (ਗਰੁੱਪ ਬੀ) ਅਤੇ 10 ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ (ਗਰੁੱਪ ਬੀ) ਦੀਆਂ ਹਨ।  

ਇਹ ਵੀ ਪੜ੍ਹੋ : ਕੈਨੇਡਾ ਤੋਂ ਆਏ ਫੋਨ ਨੇ ਪਰਿਵਾਰ ’ਚ ਮਚਾਇਆ ਕੋਹਰਾਮ, 20 ਦਿਨ ਪਹਿਲਾਂ ਗਏ ਪੁੱਤ ਨਾਲ ਵਾਪਰ ਗਿਆ ਭਾਣਾ

ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਵਿਵਸਥਾ ਐਕਟ-2003 ਵਿਚ ਸੋਧ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ-2003 ਦੀ ਧਾਰਾ-4 ਦੀ ਉਪ ਧਾਰਾ (2) ਦੇ ਕਲਾਜ਼-ਏ, ਬੀ ਤੇ ਸੀ, ਉਪ-ਧਾਰਾ (5) ਅਤੇ ਉਪ-ਧਾਰਾ (6) ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੋਧਾਂ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ-2003 ਦੇ ਕਲਾਜ਼ ਦਾ ਆਪਸੀ ਤਾਲਮੇਲ ਬਣਾ ਸਕਣਗੀਆਂ ਤਾਂ ਕਿ ਹਰੇਕ ਸਾਲ ਸੋਧਾਂ ਦੀ ਲੋੜ ਨਾ ਰਹੇ। ਮੰਤਰੀ ਮੰਡਲ ਨੇ ਸਾਲ 2021-22 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਪ੍ਰਵਾਨ ਕਰ ਲਈ ਹੈ।

ਇਹ ਵੀ ਪੜ੍ਹੋ : ‘ਰੱਬੀ ਰੂਹਾਂ ਦਾ ਘਰ’ ’ਚੋਂ ਦੋ ਨਾਬਾਲਗ ਕੁੜੀਆਂ ਰਾਤ 1 ਵਜੇ ਹੋਈਆਂ ਫਰਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News