ਇਨ੍ਹਾਂ ਸਕੂਲਾਂ ''ਤੇ ਹੋਣ ਜਾ ਰਿਹਾ ਵੱਡਾ ਐਕਸ਼ਨ, ਸਿੱਖਿਆ ਵਿਭਾਗ ਨੇ ਮੰਗੀ ਰਿਪੋਰਟ
Tuesday, Oct 08, 2024 - 06:29 PM (IST)
ਚੰਡੀਗੜ੍ਹ (ਆਸ਼ੀਸ਼) : ਪ੍ਰਸ਼ਾਸਨ ਨੇ ਸ਼ਹਿਰ ਦੇ ਪਿੰਡਾਂ ਅਤੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ’ਚ ਖੋਲ੍ਹੇ ਗਏ 79 ਗੈਰ ਮਾਨਤਾ ਪ੍ਰਾਪਤ ਸਕੂਲਾਂ ਦਾ ਨਿਰੀਖਣ ਕਰਕੇ ਤਿੰਨ ਹਫ਼ਤਿਆਂ ’ਚ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਇਨ੍ਹਾਂ ਸਕੂਲਾਂ ਦੇ ਨਿਰੀਖਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਰਿਪੋਰਟ ਤਿਆਰ ਹੈ। ਜਿਸ ’ਤੇ ਪ੍ਰਸ਼ਾਸਨ ਜਲਦ ਹੀ ਬਣਦੀ ਕਾਰਵਾਈ ਕਰਨ ਦਾ ਫੈਸਲਾ ਕਰੇਗਾ। ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ 10 ਸਤੰਬਰ ਨੂੰ ਐੱਸ.ਡੀ.ਐੱਮ. ਅਤੇ ਜੁਆਇੰਟ ਕਮਿਸ਼ਨਰ ਐੱਮ.ਸੀ. ਨੂੰ ਸ਼ਹਿਰ ਦੇ ਘੇਰੇ ਵਿਚ ਗੈਰ-ਮਾਨਤਾ ਪ੍ਰਾਪਤ 79 ਸਕੂਲਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਸਨ। ਰਿਪੋਰਟ ਆਉਣ ਤੋਂ ਬਾਅਦ ਸਕੂਲਾਂ ਵਿਚ ਪੜ੍ਹਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਿਲਡਿੰਗ ਨਿਯਮਾਂ ਅਤੇ ਫਾਇਰ ਸੇਫਟੀ ਐਕਟ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ 10 ਸਤੰਬਰ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 21 ਅਗਸਤ ਨੂੰ ਭੇਜੇ ਪੱਤਰ ਤੋਂ ਬਾਅਦ ਗੈਰ-ਮਾਨਤਾ ਪ੍ਰਾਪਤ ਸਕੂਲਾਂ ’ਤੇ ਕਾਰਵਾਈ ਦੀ ਚਰਚਾ ਤੇਜ਼ ਹੋ ਗਈ ਸੀ। ਇਹ ਪੱਤਰ ਅਸਟੇਟ ਅਫਸਰ, ਯੂ.ਟੀ. ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਭੇਜਿਆ ਗਿਆ ਸੀ। ਇਸ ਪੱਤਰ ਅਨੁਸਾਰ ਸਾਲ 2019 ਵਿਚ 119 ਗੈਰ-ਮਾਨਤਾ ਪ੍ਰਾਪਤ ਸਕੂਲਾਂ ਨੂੰ ਵਿਭਾਗ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਜਾਂਚ ਦੌਰਾਨ ਪਤਾ ਲੱਗਾ ਕਿ 28 ਸਕੂਲ ਬੰਦ ਹੋ ਗਏ ਸਨ। ਹਾਲਾਂਕਿ, 91 ਸਕੂਲ ਅਜੇ ਵੀ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਸਨ, ਜਿਨ੍ਹਾਂ ਵਿਚ ਅੰਦਾਜ਼ਨ 19,000 ਵਿਦਿਆਰਥੀ ਪੜ੍ਹ ਰਹੇ ਹਨ। ਇਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਵਿਚ ਸੁਰੱਖਿਆ ਪ੍ਰਬੰਧ ਵੀ ਵੱਡੀ ਚਿੰਤਾ ਦਾ ਵਿਸ਼ਾ ਸਨ। ਅਸਟੇਟ ਦਫ਼ਤਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਸਾਵਧਾਨ, ਜਾਰੀ ਹੋ ਗਿਆ ਅਲਰਟ
66 ’ਚੋਂ 55 ਕੋਲ ਨਹੀਂ ਫਾਇਰ ਸੇਫਟੀ ਸਰਟੀਫਿਕੇਟ
ਪੰਜ ਸਾਲ ਪਹਿਲਾਂ ਕੀਤੇ ਗਏ ਯਤਨਾਂ ਦੇ ਬਾਵਜੂਦ ਸਮੱਸਿਆ ਜਿਉਂ ਦੀ ਤਿਉਂ ਹੈ। ਤਾਜ਼ਾ ਨਿਰੀਖਣ ਵਿਚ ਪਾਇਆ ਗਿਆ ਕਿ ਲਗਭਗ 55 ਸਕੂਲ ਫਾਇਰ ਸੇਫਟੀ ਸਰਟੀਫਿਕੇਟ ਤੋਂ ਬਿਨਾਂ ਚੱਲ ਰਹੇ ਹਨ। ਇਸ ਦੇ ਨਾਲ ਹੀ, 59 ਕੋਲ ਲੋੜੀਂਦੇ ਫਿੱਟ ਫਾਰ ਆਕਿਊਪੇਸ਼ਨ ਸਰਟੀਫਿਕੇਟ ਨਹੀਂ ਸਨ। ਇਨ੍ਹਾਂ ਸੁਰੱਖਿਆ ਖਾਮੀਆਂ ਕਾਰਨ ਸਕੂਲਾਂ ਵਿਚ ਪੜ੍ਹਣ ਵਾਲੇ ਹਜ਼ਾਰਾਂ ਵਿਦਿਆਰਥੀ ਦੀ ਚਿੰਤਾ ਸਤਾ ਰਹੀ ਹੈ। ਅਗਸਤ, 2024 ਦੇ ਪੱਤਰ ਅਨੁਸਾਰ ਵਿਭਾਗ ਕੋਲ ਅਜੇ ਵੀ ਚੱਲ ਰਹੇ ਲਗਭਗ 79 ਗੈਰ ਮਾਨਤਾ ਪ੍ਰਾਪਤ ਸਕੂਲਾਂ ਬਾਰੇ ਜਾਣਕਾਰੀ ਹੈ। ਇਨ੍ਹਾਂ ਸਕੂਲਾਂ ਨੇ ਆਰ.ਟੀ.ਆਈ. ਐਕਟ ਅਤੇ ਪੰਜਾਬ ਸਿੱਖਿਆ ਸਹਿੰਤਾ ਦੀ ਮਾਨਤਾ ਲਈ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਸ਼ਿਆਰਪੁਰ ਜੇਲ੍ਹ 'ਚੋਂ ਮੁਲਜ਼ਮਾਂ ਨੂੰ ਪੇਸ਼ੀ 'ਤੇ ਲੈ ਕੇ ਜਾ ਰਹੇ ਦੋ ਥਾਣੇਦਾਰਾਂ ਦੀਆਂ ਮਿਲੀਆਂ ਲਾਸ਼ਾਂ
ਸਕੂਲਾਂ ਦੀ ਮਾਨਤਾ ਦੀ ਘਾਟ ਬੱਚਿਆਂ ਦੇ ਭਵਿੱਖ ਲਈ ਖਤਰਾ
ਸਿੱਖਿਆ ਵਿਭਾਗ ਨੇ ਸ਼ਹਿਰ ਦੇ 91 ਗੈਰ ਮਾਨਤਾ ਪ੍ਰਾਪਤ ਸਕੂਲਾਂ ਨੂੰ ਇਕ ਮਹੀਨੇ ਦਾ ਨੋਟਿਸ ਜਾਰੀ ਕੀਤਾ ਸੀ, ਜਿਸ ਦੀ ਸਮਾਂ ਸੀਮਾ ਖਤਮ ਹੋ ਚੁੱਕੀ ਹੈ। ਹੁਣ ਪ੍ਰਸ਼ਾਸਨ ਇਨ੍ਹਾਂ ਸਕੂਲਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ। ਨੋਟਿਸ ਪੀਰੀਅਡ ਦੌਰਾਨ ਸਕੂਲਾਂ ਨੂੰ ਉਚਿਤ ਮਾਨਤਾ ਪ੍ਰਾਪਤ ਕਰਨ ਦਾ ਮੌਕਾ ਦਿੱਤਾ ਗਿਆ ਸੀ, ਪਰ ਜ਼ਿਆਦਾਤਰ ਸਕੂਲਾਂ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸਕੂਲਾਂ ਦੀ ਮਾਨਤਾ ਦੀ ਘਾਟ ਬੱਚਿਆਂ ਦਾ ਭਵਿੱਖ ਖ਼ਤਰੇ ਵਿਚ ਪਾ ਸਕਦੀ ਹੈ। ਜੇਕਰ ਸਕੂਲਾਂ ਨੇ ਨਿਰਧਾਰਤ ਸਮੇਂ ਦੇ ਅੰਦਰ ਲੋੜੀਂਦੇ ਦਸਤਾਵੇਜ਼ ਅਤੇ ਮਾਨਤਾ ਦੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਵਿਭਾਗ ਦਾ ਇਹ ਕਦਮ ਸ਼ਹਿਰ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਜੇਕਰ ਇਹ ਸਕੂਲ ਬੰਦ ਹੋ ਜਾਂਦੇ ਹਨ ਤਾਂ ਇੱਥੇ ਪੜ੍ਹਦੇ ਕਰੀਬ 25 ਹਜ਼ਾਰ ਵਿਦਿਆਰਥੀਆਂ ਨੂੰ ਐਡਜਸਟ ਕਰਨਾ ਚੰਡੀਗੜ੍ਹ ਸਿੱਖਿਆ ਵਿਭਾਗ ਲਈ ਚੁਣੌਤੀ ਬਣ ਜਾਵੇਗਾ। ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਹਰਸੁਹਿਦਰ ਪਾਲ ਸਿੰਘ ਬਰਾੜ ਦਾ ਕਹਿਣਾ ਹੈ ਕਿ ਹਾਲੇ ਇਸ ਮਾਮਲੇ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ। ਇਸ ਹਫ਼ਤੇ ਹੋਣ ਵਾਲੀ ਮੀਟਿੰਗ ’ਚ ਇਸ ਅਹਿਮ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਹੱਲ ਕੀਤਾ ਮਸਲਾ, ਕਿਸਾਨਾਂ ਲਈ ਆ ਗਈ ਚੰਗੀ ਖ਼ਬਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8